39 ਮੁਕੱਦਮੇ ਦਰਜ ਕਰਕੇ 52 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਕੁੱਲ 1.771 ਗ੍ਰਾਮ ਹੈਰੋਇਨ ਕੀਤੀ ਬਰਾਮਦ
04 ਕਾਸੋ ਅਪ੍ਰੇਸ਼ਨ ਦੌਰਾਨ ਡਰੱਗ ਦੇ 11 ਮੁਕੱਦਮੇ ਦਰਜ ਕਰਕੇ 12 ਦੋਸ਼ੀਆਂ ਨੂੰ ਕਾਬੂ ਕਰਕੇ 620 ਗ੍ਰਾਮ ਹੈਰੋਇਨ ਬਰਾਮਦ
ਮੋਗਾ 14 ਜੂਨ , ਜਗਰਾਜ ਸਿੰਘ ਗਿੱਲ
ਸ੍ਰੀ ਸਰਤਾਜ ਸਿੰਘ ਚਾਹਲ, ਸੀਨੀਅਰ ਕਪਤਾਨ ਪੁਲਿਸ ਮੋਗਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 06.05.2026 ਤੋਂ 12.06.2026 ਤੱਕ ਕੁੱਲ 35 ਮੁਕੱਦਮੇ ਦਰਜ ਕਰਕੇ 48 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, 1.771 ਗ੍ਰਾਮ ਹੈਰੋਇਨ ਅਤੇ 630 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ। ਸਰਾਬ ਦਾ ਧੰਦਾ ਕਰਨ ਵਾਲਿਆ ਖਿਲਾਫ 04 ਮੁਕੱਦਮੇ ਦਰਜ ਕਰਕੇ, 04 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਤੇ ਉਹਨਾ ਪਾਸੋਂ 136.500 ਲੀਟਰ ਠੇਕਾ ਸਰਾਬ ਬਰਾਮਦ ਕਰਵਾਈ ਹੈ। ਇਸ ਤੋਂ ਇਲਾਵਾ ਇਸ ਅਰਸੇ ਦੌਰਾਨ 04 ਪੀ.ਓ ਗ੍ਰਿਫਤਾਰ/ਖਾਰਜ ਕੀਤੇ।ਚੋਰੀਆਂ ਕਰਨ ਵਾਲੇ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਚੋਰੀ ਕੀਤੇ 02 ਮੋਟਰ ਸਾਇਕਲ ਅਤੇ 240 ਲੀਟਰ ਟਰਾਸਫਾਰਮਰ ਦਾ ਤੇਲ ਬਰਾਮਦ ਕੀਤਾ ਹੈ।
ਸੀਨੀਅਰ ਕਪਤਾਨ ਪੁਲਿਸ ਸ਼੍ਰੀ ਸਰਤਾਜ ਸਿੰਘ ਚਾਹਲ ਨੇ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਉਹਨਾਂ ਕਿਹਾ ਕਿ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੋਰਾਨ ਵੱਖ ਵੱਖ ਗਜਟਿਡ ਅਫਸਰ/ਮੁੱਖ ਅਫਸਰਾਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਪਬਲਿਕ ਨਾਲ 68 ਸੈਮੀਨਾਰ/ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤ ਕੀਤਾ ਗਿਆ ਅਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਲਗਰਾਂ ਸਬੰਧੀ ਪੁਲਿਸ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।







Leave a Reply