ਕਣਕ ਦੀ ਖਰੀਦ ਤੇਜੀ ਨਾਲ ਜਾਰੀ- ਬੀਤੇ ਕੱਲ੍ਹ ਤੱਕ 63398 ਮੀਟਰਕ ਟਨ ਦੀ ਖਰੀਦ 

ਰੋਜ਼ਾਨਾ ਕਣਕ ਦੀ ਆਮਦ ਵਿੱਚ ਤੇਜ਼ੀ – ਰੋਜ਼ ਦੀ ਖਰੀਦ ਵੀ 36 ਹਜ਼ਾਰ ਮੀਟਰਕ ਟਨ ਨੂੰ ਟੱਪੀ 

ਮੋਗਾ, 18 ਅਪ੍ਰੈਲ  ਜਗਰਾਜ ਸਿੰਘ ਗਿੱਲ 

ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕਾਰਜ ਤੇਜ ਗਤੀ ਨਾਲ ਜਾਰੀ ਹੈ । ਮੌਸਮ ਵਿੱਚ ਤਾਪਮਾਨ ਵਾਧੇ ਨਾਲ ਕਣਕ ਦੀ ਵਾਢੀ ਵਿੱਚ ਤੇਜ਼ੀ ਆਈ ਹੈ , ਜਿਸ ਕਰਕੇ ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਰੋਜ਼ਾਨਾ 40 ਹਜ਼ਾਰ ਮੀਟਰਕ ਟਨ ਦੇ ਕਰੀਬ ਕਣਕ ਆ ਰਹੀ ਹੈ , ਜਿਸ ਵਿੱਚੋਂ ਬੀਤੇ ਕੱਲ੍ਹ ਹੀ 36470 ਮੀਟਰਕ ਟਨ ਦੀ ਖਰੀਦ ਕੀਤੀ ਗਈ ।

 

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਬੀਤੇ ਕੱਲ੍ਹ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 63398 ਮੀਟਰਕ ਟਨ ਦੀ ਖਰੀਦ ਹੋਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 27696 ਮੀਟਰਕ ਟਨ, ਮਾਰਕਫੈੱਡ ਵੱਲੋਂ 18128 ਮੀਟਰਕ ਟਨ, ਪਨਸਪ ਵੱਲੋਂ 9869 ਮੀਟਰਕ ਟਨ, ਵੇਅਰ ਹਾਊਸ ਵੱਲੋਂ 7706 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਖਰੀਦੀ ਗਈ ਕਣਕ ਦੀ ਚੁਕਾਈ ਵੀ ਨਾਲੋ ਨਾਲ ਜਾਰੀ ਹੈ ਅਤੇ ਬੀਤੇ ਕੱਲ੍ਹ 10 ਹਜ਼ਾਰ ਮੀਟਰਕ ਟਨ ਕਣਕ ਦੀ ਚੁਕਾਈ ਕੀਤੀ ਜਾ ਰਹੀ ਹੈ , ਜੋ ਕਿ ਅਗਲੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ ।

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਿਸੇ ਵੀ ਖੱਜਲ ਖੁਆਰੀ ਤੋਂ ਬਚਣ ਲਈ ਆਪਣੀ ਫਸਲ ਨੂੰ ਸੁਕਾ ਕੇ ਲਿਆਉਣ। ਮੰਡੀਆਂ ਵਿੱਚ ਖਰੀਦ ਦੇ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿਸਾਨਾਂ ਨੂੰ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ।

 

Leave a Reply

Your email address will not be published. Required fields are marked *