ਕੋਟ ਈਸੇ ਖਾਂ (ਜਗਰਾਜ ਲੋਹਾਰਾ) ਕਾਂਗਰਸ ਪਾਰਟੀ ਦੇ ਹਲਕਾ ਧਰਮਕੋਟ ਤੋ ਵਿਧਾਇਕ ਸ: ਸੁਖਜੀਤ ਸਿੰਘ ਲੋਹਗੜ ਦੇ ਬੜੇ ਹੀ ਸੂਝਵਾਨ ਤੇ ਜੁਝਾਰੂ ਪੀ ਏ ਸੋਹਣ ਸਿੰਘ ਖੇਲਾ ਨੇ ਅੱਜ ਦੀ ਆਵਾਜ਼ ਨਾਲ ਗੱਲ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਲਗਾਤਾਰ 15- ਦਿਨ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰਕੇ ਭਾਰਤ ਵਾਸੀਆਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ । ਖੇਲਾਂ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕੇ ਜਦੋਂ ਕੇਂਦਰ ਵਿੱਚ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਸੀ ਉਸ ਸਮੇਂ ਜੇਕਰ 50, 60 ਪੈਸੇ ਕੀਮਤਾਂ ਵਿਚ ਵਾਧਾ ਹੁੰਦਾ ਸੀ ਤਾਂ ਭਾਜਪਾ ਆਗੂ ਕਪੜੇ ਉਤਾਰ ਕੇ ਸੜਕਾਂ ਦੇ ਪ੍ਰਦਸ਼ਨ ਕਰਦੇ ਸਨ। ਅੱਜ ਉਹੀ ਆਗੂ ਕੁੰਭਕਰਨ ਦੀ ਨੀਂਦ ਸੁੱਤੇ ਪਏ ਹਨ। ਅੱਜ ਮੋਦੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਦੇਸ਼ ਵਾਸੀਆਂ ਨਾਲ ਧੱਕਾ ਕੀਤਾ ਹੈ। ਭਾਰਤ ਜੋ ਕਿ ਪਹਿਲਾਂ ਹੀ ਕਰੋਨਾ ਮਹਾਂਮਾਰੀ ਦੀ ਮਾਰ ਝੱਲ ਰਿਹਾ ਹੈ ਲੋਕਾਂ ਉਪਰ ਤੇਲ ਕੀਮਤਾਂ ਦੇ ਵਾਧੇ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ । ਖੇਲਾਂ ਨੇ ਕਿਹਾ ਕਿ ਲੋਕਾਂ ਤੇ ਅੱਛੇ ਦਿਨ ਲਿਆਉਣ ਵਾਲੀ ਮੋਦੀ ਸਰਕਾਰ ਅੱਜ ਦੇਸ਼ ਤੇ ਲੋਕਾਂ ਤੇ ਮਾੜੇ ਦਿਨ ਲਿਆਉਣ ਤੇ ਤੁਲੀ ਹੋਈ ਹੈ । ਉਨ੍ਹਾਂ ਕਿਹਾ ਕਿ ਇਸ ਦਾ ਖਮਿਆਜਾ ਮੋਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਭੁਗਤਣ ਲਈ ਤਿਆਰ ਰਹੇ।