ਕੇਜਰੀਵਾਲ ਨੂੰ ਜਮਾਨਤ ਮਿਲਣ ਤੇ ਆਪ ਆਗੂ ਸੁਰਜੀਤ ਲੋਹਾਰਾ ਦੀ ਟੀਮ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਕੇਜਰੀਵਾਲ ਦੀ ਰਿਹਾਈ ਨਾਲ ਵਰਕਰਾਂ ਵਿੱਚ ਭਾਰੀ ਖੁਸ਼ੀ /ਸੁਰਜੀਤ ਸਿੰਘ ਲੋਹਾਰਾ

ਮੋਗਾ 15 ਸਤੰਬਰ (ਗੁਰਪ੍ਰਸਾਦ ਸਿੰਘ ਸਿੱਧੂ)

ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵਿੱਚ ਜਮਾਨਤ ਮਿਲਣ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਖੁਸੀ ਦੀ ਲਹਿਰ ਹੈ। ਜਦੋਂ ਵੀ ਕਿਸੇ ਨੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ਤਾ ਇੱਕ ਦਿਨ ਸੱਚ ਸਾਹਮਣੇ ਆ ਹੀ ਜਾਂਦਾ ਹੈ ਅਤੇ ਝੂਠ ਬੋਲਣ ਵਾਲਿਆਂ ਨੂੰ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਨ੍ਹਾਂ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਲੰਮਾ ਸਮਾਂ ਜੇਲ੍ਹ ਵਿੱਚ ਰੱਖਿਆ ਉਹ ਸਮਝ ਗਏ ਹੋਣਗੇ ਕਿ ਜਿਸ ਦੇ ਨਾਲ ਅਕਾਲਪੁਰਖ ਹੈ ਉਹ ਕਦੇ ਹਾਰਦਾ ਨਹੀਂ ਇਹਨਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਸੁਰਜੀਤ ਸਿੰਘ ਲੋਹਾਰਾ ਜ਼ਿਲ੍ਹਾ ਸਕੱਤਰ ਐਸ ਸੀ ਵਿੰਗ ਮੋਗਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝਾ ਕੀਤਾ।ਇਸ ਮੌਕੇ, ਜਗਸੀਰ ਸਿੰਘ ਸਾਬਕਾ ਮੈਂਬਰ, ਜੁਗਰਾਜ ਸਿੰਘ ਰਾਜੂ, ਸੁਰਜੀਤ ਸਿੰਘ ਸੰਘਾ,ਪਾਲ ਸਿੰਘ ਜਿੰਦੜਾ, ਤਰਸੇਮ ਸਿੰਘ ਭੱਟੀ, ਬਲਵੀਰ ਸਿੰਘ, ਬਲਦੇਵ ਸਿੰਘ
ਆਦਿ ਆਮ ਆਦਮੀ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *