ਧਰਮਕੋਟ 3 ਅਪ੍ਰੈਲ (ਰਿੱਕੀ ਕੈਲਵੀ ) ਜਦੋਂ ਵੀ ਕਦੇ ਕੋਈ ਸਮਾਜ ਤੇ ਬਿਪਤਾ ਪਈ ਹੈ ਤਾਂ ਗੁਰੂ ਘਰਾਂ ਦੇ ਸੇਵਾਦਾਰਾਂ ਅਤੇ ਸਮਾਜ ਸੇਵੀ ਸੰਸਥਾ ਵੱਲੋਂ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਕੀਤੀ ਗਈ ਹੈ ਪਿਛਲੇ ਕਾਫੀ ਦਿਨਾਂ ਤੋਂ ਕਰੋਨਾ ਵਾਇਰਸ ਕਰਕੇ ਲੋਕ ਆਪਣੇ ਘਰਾਂ ਵਿੱਚ ਹੀ ਹਨ ਮਜ਼ਦੂਰਾਂ ਤੋਂ ਇਲਾਵਾ ਮੱਧ ਵਰਗੀ ਪਰਿਵਾਰਾਂ ਨੂੰ ਵੀ ਦੋ ਵਕਤ ਦੀ ਰੋਟੀ ਦਾ ਪ੍ਰਬੰਧ ਕਰਨਾ ਔਖਾ ਹੋ ਗਿਆ ਹੈ ਅਜਿਹੇ ਮੁਸ਼ਕਿਲ ਹਾਲਾਤਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਗੁਰੂ ਘਰਾਂ ਦੀਆਂ ਕਮੇਟੀਆਂ ਵੱਲੋਂ ਲੋੜਵੰਦਾਂ ਦੀ ਸਹਾਇਤਾ ਲੰਗਰਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਜਦੋਂ ਤੋਂ ਕਰਫਿਊ ਲੱਗਾ ਹੋਇਆ ਹੈ ਧਰਮਕੋਟ ਦੇ ਕਲਗੀਧਰ ਨਗਰ ਵਿੱਚ ਸਥਿਤ ਗੁਰਦੁਆਰਾ ਭਾਈ ਲਾਲੋ ਜੀ ਦੀਆਂ ਸੰਗਤਾਂ ਵੱਲੋਂ ਸੰਤ ਬਾਬਾ ਗੁਰਮੀਤ ਸਿੰਘ ਜੀ ਖੋਸਾ ਕੋਟਲਾ ਵਾਲਿਆਂ ਦੀ ਅਗਵਾਈ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਵਰਨ ਸਿੰਘ ਜੀ ਦੀ ਦੇਖ ਰੇਖ ਹੇਠਾਂ ਲਾਗਲੇ ਪਿੰਡਾਂ ਅਤੇ ਧਰਮਕੋਟ ਦੇ ਲੋੜਵੰਦ ਪਰਿਵਾਰਾਂ ਨੂੰ ਲੰਗਰ ਪਹੁੰਚਾਇਆ ਜਾ ਰਿਹਾ ਹੈ ਇਸ ਮੌਕੇ ਗੱਲਬਾਤ ਕਰਦੇ ਹੋਏ ਸੇਵਾਦਾਰਾਂ ਨੇ ਦੱਸਿਆ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਇੱਥੋਂ ਸੰਗਤਾਂ ਨੂੰ ਲੰਗਰ ਵਰਤਾਇਆ ਜਾ ਰਿਹਾ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਨਿਰੰਤਰ ਚੱਲਦਾ ਰਹੇਗਾ ਕੋਈ ਵੀ ਭੁੱਖਾ ਨਹੀਂ ਹੋਵੇਗਾ ।