• Sat. Nov 30th, 2024

ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜ਼ਰੂਰੀ ਪਾਇਆ ਜਾਵੇ/ਸਤਨਾਮ ਕੌਰ

ByJagraj Gill

Jul 6, 2020

ਨਿਹਾਲ ਸਿੰਘ ਵਾਲਾ 6 ਜੁਲਾਈ (ਕੁਲਦੀਪ ਗੋਹਲ,ਮਿੰਟੂਖੁਰਮੀ)ਜ਼ਿਲ੍ਹਾ ਪੁਲਿਸ ਮੁਖੀ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਵੱਲੋਂ ਕਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਇਸ ਮੌਕੇ ਨਿਹਾਲ ਸਿੰਘ ਵਾਲਾ ਥਾਣਾ ਮੁਖੀ ਪਲਵਿੰਦਰ ਸਿੰਘ ਦੀ ਅਗਵਾਈ ਵਿੱਚ ਏ ਐੱਸ ਆਈ ਸਤਨਾਮ ਕੌਰ , ਨੇ ਕਿਹਾ ਕਿ ਕਰੋਨਾ ਵਾਇਰਸ ਜਾਨਲੇਵਾ ਵਾਇਰਸ ਅਤੇ ਹਰ ਵਿਅਕਤੀ ਕਰੋਨਾ ਵਾਇਰਸ ਨੂੰ ਖਤਮ ਕਰਨ ਚ ਸਹਿਯੋਗ ਦੇਵੇ ਤਾਂ ਆਸਾਨੀ ਨਾਲ ਕਰੋਨਾ ਦੀ ਜੰਗ ਜਿੱਤੀ ਜਾ ਸਕਦੀ ਹੈ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਾਲਾਬੰਦੀ ਹਟਾ ਦਿੱਤੀ ਗਈ ਹੈ, ਜਿਸ ਕਾਰਨ ਬਾਜ਼ਾਰ ਖੁੱਲ੍ਹ ਗਏ ਹਨ। ਲੋਕ ਆਪਣੇ ਕੰਮਾਂ ਤੇ ਘਰੋਂ ਬਾਹਰ ਆ ਰਹੇ ਹਨ ਉਨ੍ਹਾਂ ਕਿਹਾ ਕਿ ਹਰ ਆਦਮੀ ਦੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਵੱਧ ਜਾਂਦੀ ਹੈ ਕਰੋਨਾ ਤੋਂ ਬਚਣ ਲਈ ਹਰ ਆਦਮੀ ਦਾ ਫਰਜ਼ ਬਣਦਾ ਹੈ ਕਿ ਮਾਸਕ ਪਾ ਕੇ ਕੰਮ ਕਰਨ
ਏਐਸਆਈ ਸਤਨਾਮ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਜ਼ਮੀ ਕੀਤਾ ਗਿਆ ਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਾਇਆ ਜਾਵੇ ਅਤੇ ਜਨਤਕ ਥਾਂ ਤੇ ਥੁੱਕਣ ਦੀ ਮਨਾਹੀ ਹੈ ਅਤੇ ਜਨਤਕ ਥਾਂ ਤੇ ਜੇ ਕਿਸੇ ਦੇ ਮਾਸਕ ਨਹੀਂ ਪਾਇਆ ਤਾਂ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਜਨਤਕ ਥਾਂ ਤੇ ਚੁੱਕਣ ਵਾਲੇ ਨੂੰ ਵੀ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਨੂੰ 2000 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ, ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਬੱਸ ਮਾਲਕਾਂ ਨੂੰ 3000 ਰੁਪਏ ਜੁਰਮਾਨਾ ਕਾਰ ਵਾਲਿਆਂ ਮਾਲਕਾਂ ਨੂੰ 2000 ਰੁਪਏ ਜੁਰਮਾਨਾ ਮੋਟਰਸਾਈਕਲ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਇਨ੍ਹਾਂ ਹੁਕਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਥਾਣਾ ਨਿਹਾਲ ਸਿੰਘ ਵਾਲਾ ਦੇ ਏ ਐੱਸ ਆਈ ਸਤਨਾਮ ਕੌਰ , ਏ ਐੱਸ ਆਈ ਗੁਰਮੀਤ ਸਿੰਘ ,ਏ ਐੱਸ ਆਈ ਸ਼ਮਸ਼ੇਰ ਸਿੰਘ , ਹੌਲਦਾਰ ਕੁਲਵਿੰਦਰ ਸਿੰਘ , ਹੌਲਦਾਰ ਮਨਦੀਪ ਕੌਰ,ਸਿਪਾਹੀ ਲਵਪ੍ਰੀਤ ਸਿੰਘ ਅਤੇ ਸਿਪਾਹੀ ਰਜਨੀ ਬਾਲਾ,ਸਮੇਤ ਪੁਲਿਸ ਪਾਰਟੀ ਨੇ ਨਿਹਾਲ ਸਿੰਘ ਵਾਲਾ ਦੇ ਮੇਨ ਚੌਕ ਚ ਨਾਕਾ ਲਗਾ ਕੇ ਕਰੋਨਾ ਵਾਇਰਸ ਕਰਕੇ ਜਿਨ੍ਹਾਂ ਦੇ ਮਾਸਕ ਨਹੀਂ ਲਏ ਸਨ ਉਨ੍ਹਾਂ ਦੇ ਚਲਾਨ ਕੱਟੇ ਗਏ ਅਤੇ ਗੱਡੀਆਂ ਰੋਕ ਕੇ ਚੈਕਿੰਗ ਕੀਤੀ ਗਈ

ਖ਼ਬਰਾਂ ਦੇਣ ਲਈ ਸੰਪਰਕ ਕਰੋ
ਜਗਰਾਜ ਸਿੰਘ ਗਿੱਲ , ਮੁੱਖ ਸੰਪਾਦਕ ਨਿਊਜ਼ ਪੰਜਾਬ ਦੀ ਚੈਨਲ
98553,56783
97000/65709

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *