ਅੱਜ ਹੋਵੇਗੀ 27ਵੀਂ ਫੁੱਲ ਕਮਿਸ਼ਨ ਮੈਂਬਰ ਮੀਟਿੰਗ
ਚੰਡੀਗੜ੍ਹ, 31, ਅਕਤੂਬਰ: ਜਗਰਾਜ ਸਿੰਘ ਗਿੱਲ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ।
ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦਾ ਅਧਿਕਾਰੀ ਤਾਇਨਾਤ ਕਰਨ ਅਤੇ ਰਾਜ ਪੱਧਰ ਤੇ ਇਕ ਸਪੈਸ਼ਲ ਡੀ.ਜੀ.ਪੀ. ਪੱਧਰ ਦਾ ਅਧਿਕਾਰੀ ਤਾਇਨਾਤ ਕਰਨ ਸਬੰਧੀ ਕਮਿਸ਼ਨ ਦਫਤਰ ਵਲੋਂ ਧੰਨਵਾਦ ਕੀਤਾ। ਇਸ ਮੌਕੇ ਡੀਜੀਪੀ ਗੌਰਵ ਯਾਦਵ ਵਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਪੁਲਿਸ ਸੀਲਡ ਨਾਲ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਕਮਿਸ਼ਨ ਦਫ਼ਤਰ ਵੱਲੋਂ 27ਵੀਂ ਮੀਟਿੰਗ ਦੇ ਏਜੰਡੇ ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ। ਦੱਸਿਆ ਜਾਂਦਾ ਹੈ ਕਿ ਕਮਿਸ਼ਨ ਵੱਲੋਂ ਫੁੱਲ ਕਮਿਸ਼ਨ ਮੈਂਬਰ ਮੀਟਿੰਗ 31 ਅਕਤੂਬਰ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ। ਦੱਸਿਆ ਜਾਂਦਾ ਹੈ ਕਿ ਡੀਜੀਪੀ ਪੰਜਾਬ ਦਾ ਅਹੁਦਾ ਕਮਿਸ਼ਨ ਦਾ ਐਕਸ-ਆਫਿਸੋ ਮੈਂਬਰ ਹਨ













Leave a Reply