• Sat. Nov 23rd, 2024

ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਹੋਈ 27 /ਹੁਣ ਤੱਕ 59612 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ByJagraj Gill

Nov 1, 2020

 

ਮੋਗਾ 1 ਨਵੰਬਰ /ਜਗਰਾਜ ਗਿੱਲ ਮਨਪ੍ਰੀਤ ਮੋਗਾ/

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿੱਚ ਕਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 27 ਹੋ ਗਈ ਹੈ ਜਿੰਨਾਂ ਵਿੱਚੋ 11 ਕੇਸਾਂ ਨੂੰ ਹੋਮ ਆਈਸੋਲੇਸਟ ਅਤੇ 8 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 59612 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 45115 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 287 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 287 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਖਤਮ ਕਰਨ ਲਈ ਚਲਾਇਆ ਗਿਆ ਮਿਸ਼ਨ ਫਤਹਿ ਹੁਣ ਫਤਹਿ ਵੱਲ ਵਧ ਰਿਹਾ ਹੈ। ਉਨਾਂ ਕਿਹਾ ਕਿ ਇਸ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *