ਡਾ.ਅਮਰਜੀਤ ਸਿੰਘ ਸੈਦੋਕੇ ਨਿਹਾਲ ਸਿੰਘ ਵਾਲਾ ਹਲਕੇ ਦੇ ਬਾਵਰੀਆ ਸਮਾਜ ਦੇ ਪ੍ਰਧਾਨ ਨਿਯੁਕਤ / ਰਾਜਵਿੰਦਰ ਸਿੰਘ

ਮੋਗਾ 9 ਮਈ ਜਗਰਾਜ ਸਿੰਘ ਗਿੱਲ

ਸ਼੍ਰੋਮਣੀ ਅਕਾਲੀ ਦਲ, ਜਿਸਨੂੰ ਪੰਜਾਬ ਦੀ ਵਿਕਾਸ ਪੱਖੀ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਵਜੋਂ ਜਾਣਿਆ ਜਾਂਦਾ ਹੈ, ਵੱਲੋਂ ਸਮਾਜਿਕ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਾਰਟੀ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਹਮੇਸ਼ਾ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਹਰ ਵਰਗ ਦੇ ਵਿਕਾਸ ਨੂੰ ਤਰਜੀਹ ਦਿੱਤੀ, ਜਿਸ ਕਾਰਨ ਹਰ ਵਰਗ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਪਾਰਟੀ ਸਮਝਦੇ ਹਨ।

ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਿਹਾਲ ਸਿੰਘ ਵਾਲਾ ਹਲਕੇ ਦੇ ਇੰਚਾਰਜ ਰਾਜਵਿੰਦਰ ਸਿੰਘ ਵੱਲੋਂ ਸਰਕਲ ਪ੍ਰਧਾਨਾਂ ਅਤੇ ਮੁੱਖ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਕੇ ਡਾ. ਅਮਰਜੀਤ ਸਿੰਘ, ਮੈਂਬਰ ਪੰਚਾਇਤ ਪਿੰਡ ਸੈਦੋਕੇ ਨੂੰ ਨਿਹਾਲ ਸਿੰਘ ਵਾਲਾ ਹਲਕੇ ਦੇ ਬਾਵਰੀਆ ਸਮਾਜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਰਾਜਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾ. ਅਮਰਜੀਤ ਸਿੰਘ ਸੈਦੋਕੇ ਇੱਕ ਇਮਾਨਦਾਰ, ਪੜ੍ਹੇ-ਲਿਖੇ ਅਤੇ ਲੋਕ ਸੇਵਾ ਲਈ ਸਮਰਪਿਤ ਆਗੂ ਹਨ, ਜੋ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਨਿਸ਼ਠਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀ ਲਗਨ, ਇਮਾਨਦਾਰੀ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।

ਉਨ੍ਹਾਂ ਕਿਹਾ ਕਿ ਡਾ. ਅਮਰਜੀਤ ਸਿੰਘ ਹਲਕੇ ਦੇ ਪਿੰਡ-ਪਿੰਡ ਜਾ ਕੇ ਬਾਵਰੀਆ ਸਮਾਜ ਦੇ ਲੋਕਾਂ ਨਾਲ ਸੰਪਰਕ ਕਰਨਗੇ ਅਤੇ ਪਾਰਟੀ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਹਰ ਪਿੰਡ ਵਿੱਚ ਸਮਾਜ ਦੀ ਇਕਾਈ ਬਣਾਈ ਜਾਵੇਗੀ, ਜੋ ਸਮਾਜ ਨੂੰ ਦਰਪੇਸ਼ ਮੁਸ਼ਕਲਾਂ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਸੁਝਾਅ ਪਾਰਟੀ ਲੀਡਰਸ਼ਿਪ ਤੱਕ ਪਹੁੰਚਾਏਗੀ।

ਰਾਜਵਿੰਦਰ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਇਸ ਨਿਯੁਕਤੀ ਨਾਲ ਨਿਹਾਲ ਸਿੰਘ ਵਾਲਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।

Leave a Reply

Your email address will not be published. Required fields are marked *