• Thu. Nov 21st, 2024

ਡਿਪਟੀ ਕਮਿਸ਼ਨਰ ਵੱਲੋਂ ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ਦੀ ਹਦਾਇਤ

ByJagraj Gill

Apr 25, 2021

ਮੋਗਾ, 25 ਅਪ੍ਰੈਲ (ਮਨਪ੍ਰੀਤ ਮੋਗਾ) – ਪੰਜਾਬ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਨਵੇਂ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਾਇਰ ਨੇ ਅੱਜ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਮੋਗਾ ਦੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਨਾਇਰ ਨੇ ਕਿਹਾ ਕਿ ਅੱਜ ਲੋੜ੍ਹ ਹੈ ਕਿ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ

ਸੈਂਪਲਿੰਗ ਅਤੇ ਟੀਕਾਕਰਨ ਦੀ ਰਫ਼ਤਾਰ ਵਿੱਚ ਵਾਧਾ ਕੀਤਾ ਜਾਵੇ।

ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੈਂਪਲਿੰਗ ਦਾ ਰੋਜ਼ਾਨਾ ਟੀਚਾ 600 ਤੋਂ ਵਧਾ ਕੇ 3000 ਕੀਤਾ ਜਾਵੇ ਅਤੇ ਰੋਜ਼ਾਨਾ ਟੀਕਾਕਰਨ ਵੀ 8000 ਤੋਂ ਵਧਾਇਆ ਜਾਵੇ।

ਉਹਨਾਂ ਕਿਹਾ ਕਿ ਲੋਕਾਂ ਨੂੰ ਸੈਂਪਲਿੰਗ ਅਤੇ ਟੀਕਾਕਰਨ ਲਈ ਉਤਸ਼ਾਹਿਤ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ, ਧਾਰਮਿਕ ਸਖਸ਼ੀਅਤਾਂ ਅਤੇ ਸਮਾਜ ਵਿੱਚ ਵਧੀਆ ਅਕਸ ਰੱਖਣ ਵਾਲੀਆਂ ਸਖਸ਼ੀਅਤਾਂ ਦਾ ਸਹਿਯੋਗ ਲਿਆ ਜਾਵੇ। ਉਹਨਾਂ ਕਰੋਨਾ ਰੋਕਥਾਮ ਦੀ ਡਿਊਟੀ ਤੋਂ ਆਨਾਕਾਨੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਨ ਬਾਰੇ ਵੀ ਆਦੇਸ਼ ਦਿੱਤੇ

ਉਹਨਾਂ ਕਿਹਾ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਿਹੜੇ ਮਰੀਜ਼ ਘਰਾਂ ਵਿੱਚ ਇਕਾਂਤਵਾਸ ਹੁੰਦੇ ਹਨ ਉਹ ਹੋਮ ਆਈਸੋਲੇਸ਼ਨ ਦੀ ਬਹੁਤ ਉਲੰਘਣਾ ਕਰਦੇ ਹਨ, ਜਿਸ ਨੂੰ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੀਤਾ ਦਰਸ਼ੀ ਨੂੰ ਹੋਰ ਸਖਤੀ ਵਰਤਣ ਦੇ ਆਦੇਸ਼ ਦਿੱਤੇ। ਇਸ ਲਈ ਵਿਸ਼ੇਸ਼ ਨਿਗਰਾਨ ਟੀਮਾਂ ਦਾ ਗਠਨ ਕਰਨ ਬਾਰੇ ਵੀ ਕਿਹਾ ਗਿਆ। ਉਹਨਾਂ ਕਿਹਾ ਕਿ ਆਕਸੀਜਨ ਦੀ ਕਮੀ ਅਤੇ ਹੋਰ ਮੈਡੀਕਲ ਸਹਾਇਤਾ ਲਈ 104 ਹੇਲਪਲਾਈਨ ਨੂੰ ਲਗਾਤਾਰ ਚਾਲੂ ਰੱਖਿਆ ਜਾਵੇ

ਉਹਨਾਂ ਕਿਹਾ ਕਿ ਰਾਤ ਦੀ ਤਾਲਾਬੰਦੀ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਜ਼ਿਲ੍ਹਾ ਮੋਗਾ ਦੇ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *