ਕੋਟ ਈਸੇ ਖਾਂ 11 ਦਸੰਬਰ (ਜਗਰਾਜ ਲੋਹਾਰਾ/ਗੁਰਪ੍ਰੀਤ ਗਹਿਲੀ) ਡਾਕਟਰ ਹਰਵਿੰਦਰ ਪਾਲ ਸਿੰਘ ਸਿਵਲ ਸਰਜਨ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ ਰਾਕੇਸ਼ ਕੁਮਾਰ ਬਾਲੀ ਐੱਸ ਐੱਮ ਓ ਪੀ ਐੱਚ ਸੀ ਕੋਟ ਈਸੇ ਖਾਂ ਜੀ ਦੀ ਰਹਿਨੁਮਾਈ ਹੇਠ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਵਰਗੇ ਭਿਆਨਕ ਰੋਗਾਂ ਨੂੰ ਜੜ੍ਹ ਤੋਂ ਪੁੱਟਣ ਦੇ ਸਦਕਾ ਅੱਜ ਪੀ ਐੱਚ ਸੀ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਖੋਸਾ ਜਲਾਲ ਵਿਖੇ ਸਿਹਤ ਵਿਭਾਗ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ ਇਨ੍ਹਾਂ ਬਿਮਾਰੀਆਂ ਬਾਰੇ ਦੱਸਦੇ ਹੋਏ ਸ੍ਰੀ ਰਾਜ ਦਵਿੰਦਰ ਸਿੰਘ ਗਿੱਲ ਨੋਡਲ ਅਫ਼ਸਰ ਆਈ ਡੀ ਐੱਸ ਪੀ ਜੀ ਨੇ ਘਰ ਘਰ ਜਾ ਕੇ ਲੋਕਾਂ ਨੂੰ ਦੱਸਿਆ ਕਿ ਇਹ ਮੱਛਰ ਕਿੱਥੇ ਕਿੱਥੇ ਪਲਦਾ ਹੈ ਅਤੇ ਆਪਾਂ ਕਿਵੇਂ ਸੰਭਾਲ ਕਰਨੀ ਹੈ ਉਨ੍ਹਾਂ ਨੇ ਦੱਸਿਆ ਕਿ ਜਿਵੇਂ ਘਰ ਵਿੱਚ ਇਕੱਠਾ ਕੀਤਾ ਹੋਇਆ ਪਾਣੀ ਜਿੱਥੇ ਕਿ ਪਸ਼ੂ ਡੰਗਰ ਆਮ ਤੌਰ ਤੇ ਪੀਂਦੇ ਹਨ ਉਨ੍ਹਾਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਪਾਣੀ ਸਟੋਰ ਕਰਨ ਵਾਲੀ ਟੈਂਕੀ ਨੂੰ ਵੀ ਢੱਕ ਕੇ ਰੱਖਣਾ ਚਾਹੀਦਾ ਹੈ ਟੁੱਟੀਆਂ ਟੈਂਕੀਆਂ ਟੁੱਟੇ ਟਾਇਰ ਅਤੇ ਟੁੱਟੇ ਗਮਲੇ ਇਨ੍ਹਾਂ ਨੂੰ ਸਮੇਂ ਸਿਰ ਖ਼ਤਮ ਕਰਨਾ ਚਾਹੀਦਾ ਹੈ ਫਰਿੱਜ ਦੇ ਪਿੱਛੇ ਲੱਗੀ ਟਰੇਅ ਉਸ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਉਸ ਨੂੰ ਵੀ ਸਮੇਂ ਸਮੇਂ ਤੇ ਹਫ਼ਤੇ ਵਿੱਚ ਦੋ ਵਾਰ ਸਾਫ਼ ਕਰਕੇ ਸੁੱਕਾ ਕਰਕੇ ਲਾਉਣਾ ਚਾਹੀਦਾ ਹੈ ਪਿੰਡ ਵਿੱਚ ਲੋਕਾਂ ਨੇ ਬੜੀ ਸੰਜੀਦਗੀ ਨਾਲ ਇਹ ਗੱਲਾਂ ਨੂੰ ਸੁਣਿਆ ਅਤੇ ਕਿਹਾ ਕਿ ਅਸੀਂ ਇਨ੍ਹਾਂ ਗੱਲਾਂ ਨੂੰ ਲਾਗੂ ਕਰਾਂਗੇ ਇਸ ਤੋਂ ਇਲਾਵਾ ਟੀਮ ਵਿੱਚ ਸ੍ਰੀ ਰਾਜੇਸ਼ ਕੁਮਾਰ ਮਲਟੀ ਪਰਪਜ਼ ਹੈਲਥ ਵਰਕਰ ਵੀ ਮੌਜੂਦ ਸਨ ।