ਬਾਘਾਪੁਰਾਣਾ 10 ਫਰਵਰੀ(ਜਗਰਾਜ ਲੋਹਾਰਾ)ਮੋਗਾ ਦੇ ਅਧੀਨ ਪੈਂਦੇ ਕਸਬਾ ਬਾਘਾਪੁਰਾਣਾ ਦੇ ਨੇੜਲੇ ਪਿੰਡ ਰਾਜੇਆਣਾ ਵਿਖੇ ਇਕ ਬਜ਼ੁਰਗ ਵਿਅਕਤੀ ਨੂੰ ਅਣਪਣਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੱਟ-ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਸਰਦਾਰਾ ਸਿੰਘ, ਉਮਰ ਕਰੀਬ 75 ਸਾਲ ਪੁੱਤਰ ਮੱਲ ਸਿੰਘ ਦੇ ਰੂਪ ਵਜੋਂ ਹੋਈ ਹੈ । ਉਹ ਛੜਾ ਹੋਣ ਕਾਰਨ ਆਪਣੇ ਘਰ ‘ਚ ਇਕੱਲਾ ਰਹਿੰਦਾ ਸੀ। ਕਤਲ ਬਾਰੇ ਸਰਦਾਰਾ ਸਿੰਘ ਦੇ ਭਤੀਜੇ ਹਰਭਜਨ ਸਿੰਘ ਨੂੰ ਉਸ ਵੇਲੇ ਪਤਾ ਲੱਗਾ, ਜਦੋਂ ਉਹ ਆਪਣੇ ਤਾਏ ਨੂੰ ਚਾਹ ਦੇਣ ਲਈ ਆਇਆ, ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਪੁਲਿਸ ਥਾਣਾ ਬਾਘਾਪੁਰਾਣਾ ਦੇ ਸਬ ਇੰਸਪੈਕਟਰ ਗੁਰਤੇਜ ਸਿੰਘ, ਸਹਾਇਕ ਥਾਣੇਦਾਰ ਪਰਮਜੀਤ ਸਿੰਘ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਪੁਲਿਸ ਮੁਤਾਬਿਕ ਮ੍ਰਿਤਕ ਦੇ ਘਰ ਅੰਦਰਲਾ ਸਮਾਨ ਵੀ ਕਾਤਲਾਂ ਵਲੋਂ ਖਿਲਾਰਿਆ ਗਿਆ ਸੀ। ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਤਲ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ,ਸੀ,ਟੀ,ਵੀ,ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਾਂਚ ਮੁਕੰਮਲ ਹੋਣ ‘ਤੇ ਹੀ ਅਸਲੀਅਤ ਬਾਰੇ ਪਤਾ ਲਗਾਇਆ ਜਾ ਸਕਦਾ ਹੈ।
ਤੇਜ਼ਧਾਰ ਹਥਿਆਰਾਂ ਨਾਲ ਬਜੁਰਗ ਵਿਆਕਤੀ ਨੂੰ ਉਤਾਰਿਆ ਮੌਤ ਦੇ ਘਾਟ















Leave a Reply