ਲੋਕਾਂ ਲਈ 10 ਹਜ਼ਾਰ ਸਰਕਾਰੀ ਬੱਸਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਮੁੱਖ ਮੰਗਾਂ ਤੇ ਉਲੀਕੇ ਹੜਤਾਲ ਵਰਗੇ ਸੰਘਰਸ਼-ਸਲਵਿੰਦਰ ਸਿੰਘ
ਧਰਮਕੋਟ -(ਰਿੱਕੀ ਕੈਲਵੀ ) ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵਲੋ ਸਰਕਾਰ ਖ਼ਿਲਾਫ਼ ਖੋਲੇ ਮੋਰਚੇ ਤਹਿਤ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਧਰਮਕੋਟ ਬੱਸ ਸਟੈਂਡ ਤੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਜਿਥੇ ਉਨ੍ਹਾਂ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ, ਓਥੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਸਰਪ੍ਰਸਤ ਕਮਲ ਕੁਮਾਰ, ਚੈਅਰਮੈਨ ਸਲਵਿੰਦਰ ਸਿੰਘ,ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਪ੍ਰਧਾਨ ਰੇਸ਼ਮ ਸਿੰਘ ਗਿੱਲ, ਬਲਜੀਤ ਸਿੰਘ ਗਿੱਲ,ਬਲਜਿੰਦਰ ਸਿੰਘ,ਜਲੋਰ ਸਿੰਘ, ਸਤਨਾਮ ਸਿੰਘ,ਪੀ ਆਰ ਟੀ ਸੀ ਤੋਂ ਗੁਰਪ੍ਰੀਤ ਸਿੰਘ ਪੰਨੂੰ,ਗੁਰਦੀਪ ਸਿੰਘ,ਹਰਦੀਪ ਸਿੰਘ, ਹਰਜਿੰਦਰ ਸਿੰਘ, ਸੁਖਬੀਰ ਸਿੰਘ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 14-15 ਸਾਲਾਂ ਤੋਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮ ਮਹਿਕਮੇ ਵਿੱਚ ਕੰਮ ਕਰ ਰਹੇ ਹਨ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਟਰਾਂਸਪੋਰਟ ਮੁਆਫੀਆਂ ਖਤਮ ਕਰਨ ਆਦਿ ਵੱਖ ਵੱਖ ਵਾਅਦੇ ਕੀਤੇ ਸਨ ਜਿਸ ਵਿੱਚ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣੀ ਸਬ-ਕਮੇਟੀ ਨੇ ਹੁਣ ਤੱਕ ਕਿਸੇ ਵੀ ਮੁਲਾਜ਼ਮ ਜੱਥੇਬੰਦੀਆਂ ਨਾਲ ਗੱਲ ਨਹੀਂ ਕੀਤੀ ਨਾ ਹੀ ਕਿਸੇ ਮੁਲਾਜ਼ਮ ਨੂੰ ਪੱਕਾ ਕੀਤਾ ਹੈ ਜਿਸ ਕਾਰਨ ਹਰ ਸਥਾਨ ਤੇ ਮੰਤਰੀਆਂ ਦਾ ਵਿਰੋਧ ਕਰਨ ਲਈ ਮੁਲਾਜ਼ਮ ਮਜਬੂਰ ਹੋ ਗਏ ਹਨ ਅਤੇ ਮੰਤਰੀ ਨੂੰ ਪਿਡਾ ਸ਼ਹਿਰਾਂ ਵਿੱਚੋਂ ਭੱਜਣਾ ਪੈ ਰਿਹਾ ਹੈ ਉਹਨਾਂ ਕਿਹਾ ਜਿਨਾਂ ਚਿਰ ਹੱਲ ਨਹੀਂ ਹੁੰਦਾ ਕਿਸੇ ਵੀ ਸਥਾਨ ਤੇ ਮੰਤਰੀਆਂ ਨੂੰ ਪ੍ਰੋਗਰਾਮ ਨਹੀਂ ਕਰਨ ਦਿੱਤਾ ਜਾਵੇਗਾ ਉਹਨਾਂ ਕਿਹਾ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ ਆਰ ਟੀ ਸੀ ਦਾ ਮਹਿਕਮਾ ਕਮਾਈ ਵਾਲਾ ਹੈ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰ ਉੱਤੇ ਕੋਈ ਵੀ ਵਿੱਤੀ ਬੋਝ ਨਹੀਂ ਪੈਂਦਾ ਪਰ ਟਰਾਂਸਪੋਰਟ ਮੁਆਫੀਆਂ ਦੀ ਸ਼ਹਿ ਕਾਰਨ ਇਸ ਮਹਿਕਮੇ ਨੂੰ ਬਚਾਉਣ ਅਤੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਮੁਲਾਜ਼ਮਾਂ ਵਲੋ ਆਪਣੀਆਂ ਅਤੇ ਮਹਿਕਮੇ ਦੀਆਂ ਮੰਗਾਂ ਜਿਵੇ ਕਿ ਟਰਾਂਸਪੋਰਟ ਵਿਭਾਗ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕਰਨ,ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਦੀਆਂ ਕੰਡੀਸ਼ਨਾ ਰੱਦ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ,ਪੀ ਆਰ ਟੀ ਸੀ ਵਿੱਚ ਲਿਆਂਦੇ ਨਵੇਂ ਠੇਕੇਦਾਰ ਦਾ ਐਗਰੀਮੈਂਟ ਰੱਦ ਕਰਨ ਆਦਿ ਮੰਗਾਂ ਤੇ ਕਈ ਵਾਰ ਹੜਤਾਲਾਂ ਧਰਨੇ ਮੁਜ਼ਾਹਰੇ ਦਿੱਤੇ ਗਏ ਹੁਣ ਯੂਨੀਅਨ ਵਲੋਂ ਸਰਕਾਰ ਖਿਲਾਫ ਉਲੀਕੇ ਪ੍ਰੋਗਰਾਮ ਵਿੱਚ ਸਰਕਾਰ ਦਾ ਬੱਸਾਂ ਵਿੱਚ ਭੰਡੀ ਪ੍ਰਚਾਰ ਅਤੇ ਕੈਬਨਿਟ ਮੰਤਰੀਆਂ ਨੂੰ ਘੇਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ ਆਉਣ ਵਾਲੀ 5-6 ਜੂਨ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨੇ ਹਨ ਜਿਸ ਵਿੱਚ ਸਭ ਤੋਂ ਪਹਿਲਾਂ ਟਰਾਂਸਪੋਰਟ ਮੰਤਰੀ ਨੂੰ 5 ਜੂਨ ਨੂੰ ਮਲੇਰਕੋਟਲਾ ਵਿਖੇ ਅਤੇ ਫੇਰ ਫ਼ੀਲਡ ਵਿੱਚ ਮੰਤਰੀਆਂ ਨੂੰ ਘੇਰਾਗੇ ਇਸ ਤੋਂ ਇਲਾਵਾ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਮਿਤੀ 28-29-30 ਜੂਨ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਪਨਬੱਸ ਅਤੇ ਪੀ ਆਰ ਟੀ ਸੀ ਦਾ ਸਮੁੱਚਾ ਕਾਮਾ ਪਟਿਆਲੇ ਵਿਖੇ ਮਹਾਂ ਰੈਲੀ ਕਰਕੇ ਮੋਤੀ ਮਹਿਲ ਵੱਲ ਕੂਚ ਕਰਨਗੇ ਜੇਕਰ ਸਰਕਾਰ ਨੇ ਮੰਗਾਂ ਵੱਲ ਫੇਰ ਵੀ ਧਿਆਨ ਨਾ ਦਿੱਤਾ ਤਾਂ ਮਜਬੂਰਨ ਅਣਮਿੱਥੇ ਸਮੇਂ ਦੀ ਹੜਤਾਲ ਵੀ ਕੀਤੀ ਜਾ ਸਕਦੀ ਹੈ ਇਸ ਸਮੇ ਪਨਬੱਸ ਦੇ ਮੋਗਾ,ਮੁਕਤਸਰ,ਜਗਰਾਓਂ, ਲੁਧਿਆਣਾ,ਫਿਰੋਜ਼ਪੁਰ, ਜਲੰਧਰ 1, ਜਲੰਧਰ 2, ਅਤੇ ਪੀ ਆਰ ਟੀ ਸੀ ਦੇ ਕਪੂਰਥਲਾ,ਸਂਗਰੂਰ,ਫਰੀਦਕੋਟ,ਬਠਿੰਡਾ, ਚੰਡੀਗੜ੍ਹ ਤੋਂ ਆਗੂਆਂ ਅਤੇ ਵਰਕਰਾਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ ।