ਬਿਲਾਸਪੁਰ (ਮਿੰਟੂ, ਕੁਲਦੀਪ, ਜਗਵੀਰ ) ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁਤਬਾ ਦਾ 20 ਸਾਲਾ ਫੌਜੀ ਜਵਾਨ ਸਤਵਿੰਦਰ ਸਿੰਘ ਚੀਨ ਦੇ ਬਾਰਡਰ ‘ਤੇ ਸ਼ਹੀਦ ਹੋ ਗਿਆ। ਗਰੀਬ ਅਤੇ ਦਿਹਾੜੀਦਾਰ ਪਰਿਵਾਰ ਦਾ ਸਤਵਿੰਦਰ ਸਿੰਘ ਡੇਢ ਸਾਲ ਪਹਿਲਾਂ ਥਲ ਸੈਨਾ ਵਿੱਚ ਭਰਤੀ ਹੋਇਆ ਸੀ। 22 ਜੁਲਾਈ ਨੂੰ ਗਸ਼ਤ ਦੌਰਾਨ ਸਤਵਿੰਦਰ ਸਿੰਘ ਅਤੇ ਇੱਕ ਹੋਰ ਸਾਥੀ ਲੱਕੜ ਦੇ ਪੁਲ ਪਾਰ ਕਰਦੇ ਸਮੇਂ ਹੇਠਾਂ ਦਰਿਆ ਵਿੱਚ ਵਿੱਚ ਰੁੜ੍ਹ ਗਏ ਸਨ, ਜਿਸ ਕਾਰਨ ਉਹ ਸ਼ਹੀਦੀ ਪਾ ਗਿਆ। ਮੋਗਾ ਜ਼ਿਲ੍ਹੇ ਦੇ ਫ਼ੌਜੀ ਜਵਾਨ ਲਖਬੀਰ ਸਿੰਘ ਅਤੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਤਵਿੰਦਰ ਸਿੰਘ ਇੱਕ-ਇੱਕ ਦੂਸਰੇ ਨੂੰ ਬਚਾਉਂਦੇ ਹੋਏ ਦੋਵੇਂ ਸ਼ਹੀਦ ਹੋ ਗਏ।
ਲਖਵੀਰ ਸਿੰਘ ਦੀ ਲਾਸ਼ ਮਿਲ ਗਈ ਹੈ, ਜਦੋਂ ਕਿ ਸਤਵਿੰਦਰ ਸਿੰਘ ਦੀ ਅਜੇ ਮ੍ਰਿਤਕ ਦੇ ਨਹੀਂ ਲੱਭੀ। ਪੰਜਾਬ ਸਰਕਾਰ ਨੇ ਸ਼ਹੀਦ ਹੋਏ ਦੋਵੇਂ ਭਾਰਤੀ ਫ਼ੌਜੀਆਂ ਦੇ ਪਰਿਵਾਰਾਂ ਨੂੰ ਪੰਜਾਹ ਲੱਖ ਰੁਪਏ ਐਕਸਗ੍ਰੇਸ਼ੀਆ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।