ਕੋਟ ਈਸੇ ਖਾਂ 3 ਜਨਵਰੀ (ਜਗਰਾਜ ਲੋਹਾਰਾ) ਡਾਕਟਰ ਹਰਵਿੰਦਰ ਪਾਲ ਸਿੰਘ ਸਿਵਲ ਸਰਜਨ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ ਰਾਕੇਸ਼ ਕੁਮਾਰ ਬਾਲੀ ਐੱਸ ਐੱਮ ਓ ਪੀ ਐੱਚ ਸੀ ਕੋਟ ਈਸੇ ਖਾਂ ਜੀ ਦੀ ਰਹਿਨੁਮਾਈ ਹੇਠ ਅੱਜ ਪਿੰਡ ਖੋਸਾ ਕੋਟਲਾ ਵਿਖੇ ਡਰਾਈ ਡੇ ਮਨਾਇਆ ਗਿਆ । ਜਿਸ ਵਿੱਚ ਲੋਕਾਂ ਨੂੰ ਡਰਾਈ ਡੇ ਬਾਰੇ ਦੱਸਿਆ ਗਿਆ ਕਿ ਇਸ ਦਿਨ ਦੀ ਕੀ ਮਹੱਤਤਾ ਹੈ ਅਤੇ ਲੋਕਾਂ ਦੇ ਘਰ ਘਰ ਜਾ ਕੇ ਘਰਾਂ ਦਾ ਨਿਰੀਖਣ ਕੀਤਾ ਗਿਆ ਜਿਵੇਂ ਕਿ ਟੁੱਟੀਆਂ ਟੈਂਕੀਆਂ ਟੁੱਟੇ ਟਾਇਰ ਟੁੱਟੇ ਗਮਲੇ ਆਦਿ ਜੇ ਪਏ ਸੀ ਤਾਂ ਉਹ ਨਸ਼ਟ ਕਰਵਾਏ ਗਏ ਘਰਾਂ ਵਿੱਚ ਮੌਜੂਦ ਫਰਿਜ਼ਾਂ ਉਨ੍ਹਾਂ ਦੇ ਪਿੱਛੇ ਲੱਗੀ ਟਰੇਅ ਵੀ ਚੈੱਕ ਕੀਤੀ ਗਈ ਤੇ ਲੋਕਾਂ ਨੂੰ ਦੱਸਿਆ ਗਿਆ ਕਿ ਇਸ ਦੀ ਸਫ਼ਾਈ ਬਹੁਤ ਜ਼ਰੂਰੀ ਹੈ ਕਿਉਂਕਿ ਡੇਂਗੂ ਦਾ ਮੱਛਰ ਆਮ ਤੌਰ ਤੇ ਇੱਥੇ ਹੀ ਪਲਦਾ ਹੈ ਇਸ ਤੋਂ ਇਲਾਵਾ ਘਰਾਂ ਵਿੱਚ ਟੈਂਕੀਆਂ ਜਿਨ੍ਹਾਂ ਵਿੱਚ ਪਾਣੀ ਸਟੋਰ ਕੀਤਾ ਹੁੰਦਾ ਹੈ ਉਨ੍ਹਾਂ ਨੂੰ ਢੱਕ ਕੇ ਰੱਖਣ ਲਈ ਕਿਹਾ ਗਿਆ ਅਤੇ ਲੋਕਾਂ ਨੂੰ ਦੱਸਿਆ ਗਿਆ ਕਿ ਘਰਾਂ ਵਿੱਚ ਕਿਤੇ ਵੀ ਪਾਣੀ ਨਾ ਖੜ੍ਹਨ ਦਿੱਤਾ ਜਾਵੇ ਤਾਂ ਜੋ ਮੱਛਰ ਨਾ ਪਲ ਸਕੇ ਇਸ ਸਾਰੇ ਕੰਮ ਦੀ ਜਾਣਕਾਰੀ ਸ੍ਰੀ ਰਾਜ ਦਵਿੰਦਰ ਸਿੰਘ ਗਿੱਲ ਨੋਡਲ ਅਫ਼ਸਰ ਆਈ ਡੀ ਐੱਸ ਪੀ ਪੀ ਐੱਚ ਸੀ ਕੋਟ ਈਸੇ ਖਾਂ ਜੀ ਵੱਲੋਂ ਦਿੱਤੀ ਗਈ ਇਸ ਤੋਂ ਇਲਾਵਾ ਸ੍ਰੀ ਰਾਜੇਸ਼ ਕੁਮਾਰ ਮਲਟੀ ਪਰਪਜ਼ ਹੈਲਥ ਵਰਕਰ ਵੱਲੋਂ ਘਰ ਘਰ ਜਾ ਕੇ ਲਹੂ ਸਲਾਈਡਾਂ ਵੀ ਬਣਾਈਆਂ ਗਈਆਂ ।