ਕੋਟ ਈਸੇ ਖਾਂ 12 ਮਾਰਚ (ਜਗਰਾਜ ਸਿੰਘ ਗਿੱਲ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸ: ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਹਲਕਾ ਧਰਮਕੋਟ ਦੇ ਵਿਧਾਇਕ ਸ: ਸੁਖਜੀਤ ਸਿੰਘ ਲੋਹਗੜ੍ਹ ਦੇ ਯਤਨਾਂ ਸਦਕਾ ਅਤੇ ਐਸ ਡੀ ਐਮ ਨਰਿੰਦਰ ਸਿੰਘ ਧਾਲੀਵਾਲ ਦੇ ਸਹਿਯੋਗ ਨਾਲ ਅੱਜ ਹਲਕਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਜਨੇਰ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਸੁਖਾਲਾ ਕਰਦਿਆਂ ਹੋਇਆਂ 6 ਪ੍ਰੋਜੈਕਟ ਅਤੇ 60 ਬੈਂਚ ਸਕੂਲ ਨੂੰ ਦਿੱਤੇ ਗਏ । ਸਕੂਲ ਨੂੰ ਦਿੱਤੇ ਗਏ ਛੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਕੋਟ ਈਸੇ ਖਾਂ ਨਾਇਬ ਤਹਿਸੀਲਦਾਰ ਮਨਿੰਦਰ ਸਿੰਘ , ਮਾਰਕੀਟ ਕਮੇਟੀ ਚੇਅਰਮੈਨ ਸਿਵਾਜ ਸਿੰਘ ਭੋਲਾ, ਚੇਅਰਮੈਨ ਬਲਾਕ ਸੰਮਤੀ ਪ੍ਰਿਤਪਾਲ ਸਿੰਘ ਵੱਲੋਂ ਰੀਬਨ ਕੱਟ ਕੇ ਉਦਘਾਟਨ ਕੀਤਾ ਗਿਆ।
ਇਸ ਮੌਕੇ ਨਾਇਬ ਤਸੀਲਦਾਰ ਮਨਿੰਦਰ ਸਿੰਘ ਨੇ ਕਿਹਾ ਕਿ ਹਲਕੇ ਦੇ ਵਿਧਾਇਕ ਸ: ਸੁਖਜੀਤ ਸਿੰਘ ਲੋਹਗੜ੍ਹ ਦੇ ਜਤਨਾਂ ਸਦਕਾ ਹਲਕਾ ਧਰਮਕੋਟ ਦੇ ਹੋਰ ਵੀ ਸਰਕਾਰੀ ਸਕੂਲਾਂ ਲਈ ਇਹ ਪ੍ਰੋਜੈਕਟ ਜਲਦੀ ਹੀ ਦਿੱਤੇ ਜਾਣਗੇ ।
ਇਸ ਮੌਕੇ ਸਿਵਾਜ ਸਿੰਘ ਭੋਲਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਚੇਅਰਮੈਨ ਬਲਾਕ ਸੰਮਤੀ ਪ੍ਰਿਤਪਾਲ ਸਿੰਘ ਨੇ ਵੀ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੱਚਿਆਂ ਨੂੰ ਉਚੇਰੀ ਸਿੱਖਿਆ ਦੇਣ ਲਈ ਹਰ ਸਮੇਂ ਤੱਤਪਰ ਰਹਿੰਦੇ ਹਨ ਅਤੇ ਕਰੋਨਾ ਕਾਲ ਦੇ ਦੌਰਾਨ ਵੀ ਉਨ੍ਹਾਂ ਨੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਹੋਇਆਂ ਸਮਾਰਟਫੋਨ ਦੀ ਵੰਡ ਕੀਤੀ ਤਾਂ ਕਿ ਬੱਚਿਆਂ ਨੂੰ ਪੜ੍ਹਾਈ ਕਰਨ ਦੇ ਵਿਚ ਕਿਸੇ ਤਰ੍ਹਾਂ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ।
ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ਸਰਪੰਚ ਦੇ ਪਤੀ ਸਰਦਾਰ ਪਰਮਿੰਦਰ ਸਿੰਘ ਦੀ ਵਿਕਾਸ ਕਾਰਜਾਂ ਨੂੰ ਵੱਡੇ ਪੱਧਰ ਤੇ ਕਰਨ ਲਈ ਦੀ ਵਧਾਈ ਵੀ ਦਿੱਤੀ। ਇਸ ਮੌਕੇ ਪਹੁੰਚੇ ਹੋਏ ਮੁੱਖ ਮਹਿਮਾਨਾਂ ਦਾ ਸਕੂਲ ਦੀ ਪ੍ਰਿੰਸੀਪਲ ਮੈਡਮ ਸ੍ਰੀਮਤੀ ਸੀਮਾ ਬਾਂਸਲ ਵੱਲੋਂ ਦਿੱਤੇ ਗਏ 6 ਪ੍ਰੋਜੈਕਟ ਜਿਨ੍ਹਾਂ ਵਿਚੋਂ ਇੱਕ ਪ੍ਰੋਜੈਕਟ ਸਰਕਾਰੀ ਪ੍ਰਾਇਮਰੀ ਸਕੂਲ ਅਤੇ 5 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਅਤੇ ਦਿੱਤੇ ਗਏ 60 ਬੈਂਚਾ ਲਈ ਧੰਨਵਾਦ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਮੈਂਬਰ ਪਰਮਿੰਦਰ ਸਿੰਘ ਜਨੇਰ, ਹਰਨੇਕ ਸਿੰਘ ਬਲਾਕ ਸੰਮਤੀ ਮੈਂਬਰ, ਹਰਪ੍ਰੀਤ ਸਿੰਘ ਪੰਚ, ਜਗਰਾਜ ਸਿੰਘ ਸਾਬਕਾ ਪੰਚ, ਸਰਪੰਚ ਕਰਮਜੀਤ ਸਿੰਘ ਲੋਹਾਰਾ, ਦਵਿੰਦਰ ਸਿੰਘ ਬੰਸੀ, ਲੇਖਾਕਾਰ ਰਵੀ ਕੁਮਾਰ, ਸੁਖਜਿੰਦਰ ਸਿੰਘ ਸੋਨੂੰ ਤੋਂ ਇਲਾਵਾ ਸਕੂਲ ਮਨੇਜਮੈਂਟ ਕਮੇਟੀ ਦੇ ਚੇਅਰਮੈਨ ਸ ਅਜਮੇਰ ਸਿੰਘ, ਸਰਦਾਰ ਗੁਰਦੀਪ ਸਿੰਘ, ਲਖਵਿੰਦਰ ਸਿੰਘ, ਹਰਮਨਜੀਤ ਸਿੰਘ, ਸੁਖਜਿੰਦਰ ਸਿੰਘ ਤੋਂ ਇਲਾਵਾ ਸਮੂਹ ਸਕੂਲ ਸਟਾਫ ਹਾਜ਼ਰ ਸਨ।