ਕੋਟ ਈਸੇ ਖਾਂ 25 ਅਕਤੂਬਰ (ਮੇਹਰ ਸਦਰਕੋਟ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਾਕਟਰ ਹਰਵਿੰਦਰ ਪਾਲ ਸਿੰਘ ਸਿਵਲ ਸਰਜਨ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ ਰਾਕੇਸ਼ ਕੁਮਾਰ ਬਾਲੀ ਐਸ ਐਮ ਓ ਪੀ ਐਚ ਸੀ ਕੋਟ ਈਸੇ ਖਾਂ ਜੀ ਦੀ ਰਹਿਨੁਮਾਈ ਹੇਠ ਅੱਜ ਪਿੰਡ ਮਸੀਤਾਂ ਦੇ ਸਰਕਾਰੀ ਹਾਈ ਸਕੂਲ ਦੇ ਸਹਿਯੋਗ ਨਾਲ ਪਿੰਡ ਵਿੱਚ ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਸਬੰਧੀ ਇੱਕ ਜਾਗਰੂਕ ਰੈਲੀ ਕੱਢੀ ਗਈ ਜਿਸ ਵਿਚ ਬੱਚਿਆਂ ਨੇ ਡੇਂਗੂ ਮਲੇਰੀਆ ਅਤੇ ਚਿਕਨਗੁਨੀਆਂ ਸਬੰਧੀ ਪੋਸਟਰ ਪੈਂਫਲੈਟ ਹੱਥ ਵਿੱਚ ਫੜ ਕੇ ਪਿੰਡ ਵਿੱਚ ਗਲੀ ਗਲੀ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਅੱਜ ਦੇ ਦਿਨ ਡਰਾਈ ਡੇਅ ਫਰਾਈ ਡੇਅ ਨੂੰ ਮੁੱਖ ਰੱਖਦੇ ਹੋਏ ਉਹ ਵੀ ਮਨਾਇਆ ਗਿਆ ਅਤੇ ਲੋਕਾਂ ਨੂੰ ਅੱਜ ਦੇ ਦਿਨ ਦੀ ਮਹਾਨਤਾ ਬਾਰੇ ਅਤੇ ਲੋਕਾਂ ਨੂੰ ਦੱਸਿਆ ਗਿਆ ਕਿ ਕਿਵੇਂ ਮਲੇਰੀਆ ਡੇਂਗੂ ਅਤੇ ਚਿਕਨਗੁਨੀਆ ਫੈਲਦਾ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਰਾਜ ਦਵਿੰਦਰ ਸਿੰਘ ਗਿੱਲ ਨੋਡਲ ਅਫ਼ਸਰ ਆਈ ਡੀਐੱਸਪੀ ਵੱਲੋਂ ਕੀਤਾ ਗਿਆ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿ ਆਓ ਆਪਾਂ ਸਾਰੇ ਮਿਲ ਕੇ ਹੱਲਾ ਮਾਰੀਏ ਅਤੇ ਜਿੱਥੇ ਜਿੱਥੇ ਮੱਛਰ ਦੀ ਪੈਦਾਇਸ਼ ਹੁੰਦੀ ਹੈ ਉਹ ਥਾਵਾਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾਵੇ ਜਿਵੇਂ ਕਿ ਕੂਲਰ ਫ਼ਰਿਜ ਦੇ ਪਿੱਛੇ ਲੱਗੀ ਟਰੇਅ ਟੁੱਟੀਆਂ ਟੈਂਕੀਆਂ ਟੁੱਟੇ ਗਮਲੇ ਟੁੱਟੇ ਟੈਰ ਇਨ੍ਹਾਂ ਨੂੰ ਗੌਰ ਨਾਲ ਦੇਖਿਆ ਜਾਵੇ ਅਤੇ ਇਨ੍ਹਾਂ ਵਿਚ ਪਾਣੀ ਨਾ ਖੜ੍ਹਨ ਦਿੱਤਾ ਜਾਵੇ ਘਰ ਦੇ ਬਾਹਰ ਬਣੀਆਂ ਨਾਲੀਆਂ ਉੱਥੇ ਸੜਿਆ ਕਾਲਾ ਤੇਲ ਪਾਇਆ ਜਾਵੇ ਤਾਂ ਜੋ ਮੱਛਰ ਦਾ ਖ਼ਾਤਮਾ ਕੀਤਾ ਜਾ ਸਕੇ ਇਸ ਮੌਕੇ ਸਿਹਤ ਵਿਭਾਗ ਦੀ ਟੀਮ ਦੇ ਨਾਲ ਸ੍ਰੀ ਜਗਮੀਤ ਸਿੰਘ ਸ੍ਰੀ ਰਾਜੇਸ਼ ਕੁਮਾਰ ਸ੍ਰੀ ਪਲਵਿੰਦਰ ਸਿੰਘ ਸਾਰੇ ਮਲਟੀਪਰਪਜ਼ ਹੈਲਥ ਵਰਕਰ ਅਤੇ ਸਕੂਲ ਦੇ ਪਿ੍ੰਸੀਪਲ ਮੈਡਮ ਮਨਜੀਤ ਕੌਰ ਅਤੇ ਸਾਰਾ ਸਟਾਫ ਹਾਜ਼ਰ ਸਨ