ਮੁੱਲਾਂਪੁਰ ਦਾਖਾ ਜਸਵੀਰ ਪੁੜੈਣ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਦੀਆਂ ਪ੍ਰਾਪਤੀਆਂ ਵਿੱਚ ਅੱਜ ਇਕ ਹੋਰ ਇਤਿਹਾਸਕ ਪਲ ਤਦ ਜੁੜਿਆ ਜਦ ਮਾਂ – ਬੋਲੀ ਪੰਜਾਬੀ ਨਾਲ਼ ਸਬੰਧਤ ਭਾਸ਼ਣ ਮੁਕਾਬਲੇ ਵਿੱਚ ਸਿੱਧਵਾਂ ਬੇਟ -2 ਦੀ ਪ੍ਰਤੀਨਿਧਤਾ ਕਰ ਰਹੀਆਂ ਪੁੜੈਣ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰ ‘ਤੇ ਮੱਲਾਂ ਮਾਰਦੇ ਹੋਏ ਸੋਨੇ ਅਤੇ ਚਾਂਦੀ ਦੇ ਤਮਗੇ ਜਿੱਤੇ। ਗਿਆਰ੍ਹਵੀਂ ਸ਼੍ਰੇਣੀ ਦੀ ਹੋਣਹਾਰ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਜ਼ਿਲ੍ਹਾ ਲੁਧਿਆਣਾ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ । ਅੱਠਵੀਂ ਸ਼੍ਰੇਣੀ ਦੀ ਵਿਦਿਆਰਥਣ ਵਰਸ਼ਾ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ । ਟੀਮ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਸਾਹਨੀ ਨੇ ਦੱਸਿਆ ਕਿ ਇਹ ਬਹੁਤ ਮਿਹਨਤੀ ਵਿਦਿਆਰਥਣਾਂ ਹਨ ਅਤੇ ਇਹਨਾਂ ਤੋਂ ਆਉਣ ਵਾਲ਼ੇ ਸਮੇਂ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਦੀ ਆਸ ਰੱਖੀ ਜਾਂਦੀ ਹੈ । ਬੀ.ਐਮ. ਪੰਜਾਬੀ ਸਿੱਧਵਾਂ ਬੇਟ-2 : ਸ੍ਰੀ ਗੁਰਪ੍ਰੀਤ ਸਿੰਘ ਨੇ ਇਹ ਭਰੋਸਾ ਜਤਾਇਆ ਕਿ ਰਾਜ ਪੱਧਰ ‘ਤੇ ਜ਼ਿਲ੍ਹਾ ਲੁਧਿਆਣਾ ਦੀ ਪ੍ਰਤੀਨਿਧਤਾ ਕਰ ਰਹੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਦੀ ਭਾਸ਼ਣ ਕਲਾ ਨੂੰ ਹੋਰ ਵੀ ਤਰਾਸ਼ਿਆ ਜਾਵੇਗਾ । ਸਕੂਲ ਪਹੁੰਚਣ ‘ਤੇ ਇਨ੍ਹਾਂ ਜੇਤੂ ਵਿਦਿਆਰਥਣਾਂ ਦਾ ਸਵਾਗਤ ਪ੍ਰਿੰਸੀਪਲ ਸ਼੍ਰੀਮਤੀ ਨੀਨਾ ਮਿੱਤਲ ਅਤੇ ਸਮੂਹ ਸਟਾਫ਼ ਵੱਲੋਂ ਭਰਵੇਂ ਤੌਰ ‘ਤੇ ਕੀਤਾ ਗਿਆ । ਇਸ ਮੌਕੇ ਮੈਡਮ ਮਨਜੀਤ ਕੌਰ, ਜਸਵਿੰਦਰ ਕੌਰ , ਰਮਨਦੀਪ ਕੌਰ, ਗੁਰਪ੍ਰੀਤ ਕੌਰ, ਬੇਅੰਤ ਕੌਰ, ਅਕਵਿੰਦਰ ਕੌਰ, ਸ੍ਰੀ ਧਰਮਿੰਦਰ ਸਿੰਘ, ਰਾਜਵਿੰਦਰ ਸਿੰਘ ਅਤੇ ਅਨਮੋਲਮਹਿਕਪ੍ਰੀਤ ਸਿੰਘ ਵੀ ਹਾਜ਼ਰ ਸਨ ।