ਪੰਜਾਬ ‘ਚ ਕਰੋਨਾ ਦਾ ਪ੍ਰਭਾਵ ਲਗਾਤਾਰ ਜਾਰੀ ਹੈ। ਅੱਜ ਕਰੋਨਾ ਦੇ 1077 ਨਵੇਂ ਮਾਮਲੇ ਸਾਹਮਣੇ।ਮਹਾਮਾਰੀ ਦੇ ਵੱਧਦੇ ਪ੍ਰਸਾਰ ਨੂੰ ਵੇਖਦੇ ਹੋਏ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਨਾਇਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੇ ਸੋਸਲ ਮੀਡਿਆ ਪਲੇਟਫਾਰਮ ਤੇ #AskCaptain ਪ੍ਰੋਗਰਾਮ ‘ਚ ਕਿਹਾ, ਅਗਲੇ ਕੁਝ ਹਫਤਿਆਂ ਵਿੱਚ ਰਾਜ ‘ਚ ਕਰੋਨਾ ਸਿਖਰ ‘ਤੇ ਪਹੁੰਚਣ ਦਾ ਡਰ ਹੈ।
ਇਸ ਲਈ ਨਾਇਟ ਕਰਫਿਊ ਨੂੰ ਮੁੜ ਰਾਤ 9 ਵਜੇ ਤੋਂ ਸਵੇਰ 5 ਤੱਕ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਰਾਤ 9ਵਜੇ ਤੋਂ ਸਵੇਰ 5 ਤੱਕ, ਇਸ ਦੇ ਫੈਲਣ ਨੂੰ ਨਿਯੰਤਰਿਤ ਕਰਨ ਲਈ ਨਾਇਟ ਕਰ ਫਿਊ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕੇ ਇੰਡਸਟਰੀਆਂ ਤੋਂ ਇਲਾਵਾ ਸਾਰੇ ਸ਼ਹਿਰਾਂ ‘ਚ ਨਾਇਟ ਕਰਫਿਊ ਲਾਗੂ ਹੋਏਗਾ।ਕੈਪਟਨ ਅਮਰਿੰਦਰ ਨੇ ਅਗਲੇ 2 ਹਫ਼ਤੇ ਲਈ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿਚ ਲਾਜ਼ਮੀ ਗਤੀਵਿਧੀਆਂ ਤੋਂ ਇਲਾਵਾ ਬੇਲੋੜੀ ਆਵਾਜਾਈ ਅਤੇ ਸਮਾਜਿਕਕਰਨ ਤੋਂ ਬਚਣ ਲਈ ਵੀਕੈਂਡ (ਸ਼ਨੀਵਾਰ ਅਤੇ ਐਤਵਾਰ) ‘Stay at Home’ ਦਾ ਐਲਾਨ ਕੀਤਾ ਹੈ।ਜਿਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਪੰਜਾਬ ਚ ਕਰੋਨਾ ਦੀ ਹਵਾ ਰੁਕਣ ਦਾ ਨਾਮ ਹੀ ਨਹੀਂ ਲੈ ਰਹੀ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਕੇਸ ਮਿਲਣੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਫਿਕਰ ਦੀ ਗੱਲ ਹੈ।
ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।