20 ਮਾਰਚ ਮੋਹਾਲੀ (ਜੁਗਰਾਜ ਲੋਹਾਰਾ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰੋਨਾ ਵਾਇਰਸ ਦੇ ਚੱਲਦਿਆਂ ਪੰਜਵੀਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ 20.3.2020 ਤੋਂ 31.3.2020 ਤੱਕ ਹੋਣ ਵਾਲੀ ਸਾਲਾਨਾ ਪ੍ਰੀਖਿਆ ਮੁਲਤਵੀ ਕੀਤੀ ਗਈ ਸੀ । ਹੁਣ ਸਮੁੱਚੀ ਡੇਟ ਸ਼ੀਟ ਵਿੱਚ ਤਬਦੀਲੀ ਕਰਦਿਆਂ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 1.4.2020 ਤੋਂ ਲੈ ਕੇ 3.4.2020 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 3.4.2020 ਤੋਂ 23.4.2020 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 3.4.2020 ਤੋਂ 18.4.2020 ਤੱਕ ਪਹਿਲਾਂ ਨਿਰਧਾਰਤ ਪ੍ਰੀਖਿਆ ਕੇਂਦਰਾਂ ਤੇ ਕਾਰਵਾਈ ਕਰਵਾਈ ਜਾਵੇਗੀ ਇਨ੍ਹਾਂ ਪ੍ਰੀਖਿਆਵਾਂ ਦੀ ਪ੍ਰਯੋਗੀ ਪ੍ਰੀਖਿਆ ਸਬੰਧੀ ਸ਼ਡਿਊਲ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ ਰਿਵਾਈਜ਼ਡ ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੇ ਉਪਲੱਬਧ ਹੈ