ਬਿਲਾਸਪੁਰ 23 ਮਾਰਚ(ਮਿੰਟੂ ਖੁਰਮੀ ਡਾ ਕੁਲਦੀਪ ਸਿੰਘ) ਕਸਬਾ ਨਿਹਾਲ ਸਿੰਘ ਵਾਲਾ ਵਿੱਚ ਜਿਲ੍ਹਾ ਮੋਗਾ ਦੇ ਮਾਣਯੋਗ ਐਸ ਐਸ ਪੀ ਹਰਮਨਬੀਰ ਸਿੰਘ ਗਿੱਲ ਵੱਲੋੰ ਜਾਰੀ ਕੀਤੀਆਂ ਹਦਾਇਤਾਂ ਤੇ ਡੀ ਐਸ ਪੀ ਮਨਜੀਤ ਸਿੰਘ ਵੱਲੋੰ ਅਤੇ ਪੁਲਿਸ ਥਾਣਾ ਮੁਖੀ ਜਸਵੰਤ ਸਿੰਘ ਵੱਲੋਂ ਆਪਣੇ ਸਾਰੇ ਸਟਾਫ਼ ਅਤੇ ਪੱਤਰਕਾਰਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਰੱਖਣ ਲਈ ਮਾਸਕ ਅਤੇ ਸੈਨਿਟਾਈਜ਼ਰ ਵੰਡੇ। ਉਹਨਾਂ ਵੱਲੋਂ ਕਰੋਨਾ ਵਾਇਰਸ ਤੋਂ ਕਿਵੇ ਬਚਣਾ ਹੈ ਸਬੰਧੀ ਵਿਸਥਾਰ ਪੂਰਵਕ ਤਰੀਕੇ ਨਾਲ ਦੱਸਿਆ। ਉਹਨਾਂ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ ਕਰਿਆਨੇ ਵਾਲੀਆਂ ਦੁਕਾਨਾਂ ਤੇ ਮੈਡੀਕਲ ,ਸਬਜ਼ੀ ਵਾਲੀਆਂ ਦੁਕਾਨਾਂ ਗਿਆਰਾਂ ਵਜ਼ੇ ਤੱਕ ਖੁਲੀਆਂ ਰਹਿਣਗੀਆਂ। ਗਿਆਰਾਂ ਵਜੇ ਤੋਂ ਬਾਅਦ ਕੋਈ ਵੀ ਨਾਗਰਿਕ ਕਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਬਖਸਿਆ ਨਹੀਂ ਜਾਵੇਗਾ। ਪੰਜਾਬ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਵੀ ਕੱਢਿਆ ਗਿਆ।