ਧਰਮਕੋਟ 15 ਅਪ੍ਰੈਲ
( ਜਗਰਾਜ ਲੋਹਾਰਾ,ਰਿੱਕੀ ਕੈਲਵੀ ) ਕੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੇ ਚੱਲਦੇ ਹੋਏ ਜਿੱਥੇ ਲੋਕਡਾਊਨ 1 ਮਈ ਤੱਕ ਵਧਾ ਦਿੱਤਾ ਗਿਆ ਹੈ ਫਸਲਾਂ ਦੀ ਖਰੀਦ ਵੀ ਸ਼ੁਰੂ ਹੋ ਚੁੱਕੀ ਹੈ ਉਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ ਅੱਜ ਦਾਣਾ ਮੰਡੀ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਡੀ ਐੱਸ ਪੀ ਯਾਦਵਿੰਦਰ ਸਿੰਘ ਬਾਜਵਾ ਜੀ ਨੇ ਦੱਸਿਆ ਫ਼ਸਲਾਂ ਦੀ ਖ਼ਰੀਦ ਵਿੱਚ ਪ੍ਰਸ਼ਾਸਨ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾਵੇਗਾ ਤੇ ਪੂਰਾ ਧਿਆਨ ਰੱਖਿਆ ਜਾਵੇਗਾ ਇਸ ਮੌਕੇ ਡੀ ਐੱਸ ਪੀ ਯਾਦਵਿੰਦਰ ਸਿੰਘ ਬਾਜਵਾ ਜੀ ਨੇ ਜੀਓਜੀ ਅਤੇ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ ਇਸ ਮੌਕੇ ਉਨ੍ਹਾਂ ਨੇ ਸਮੂਹ ਜੀਓਜੀ ਦੀਆਂ ਹਲਕੇ ਦੀਆਂ ਮੰਡੀਆਂ ਵਿੱਚ ਡਿਊਟੀਆਂ ਲਾਈਆਂ ਉਨ੍ਹਾਂ ਇਹ ਵੀ ਦੱਸਿਆ ਕਿ ਸਮੂਹ ਜੀਓਜੀ ਮੰਡੀਆਂ ਵਿੱਚ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਕਿਸਾਨਾਂ ਅਤੇ ਖਰੀਦ ਅਧਿਕਾਰੀਆਂ ਦੇ ਵਿਚਕਾਰ ਮੇਲ ਜੋਲ ਸਥਾਪਤ ਕਰਨਗੇ ਕਿਸੇ ਨੂੰ ਕੋਈ ਵੀ ਮੁਸ਼ਕਿਲ ਆਏਗੀ ਤਾਂ ਉਸ ਦਾ ਹੱਲ ਜਲਦ ਤੋਂ ਜਲਦ ਕਰਨਗੇ
ਉਨ੍ਹਾਂ ਇਸ ਮੌਕੇ ਇਹ ਵੀ ਦੱਸਿਆ ਕਿ ਪੁਲਿਸ ਦੇ ਮੁਲਾਜ਼ਮ ਵੀ ਚੈਕਿੰਗ ਕਰਦੇ ਰਹਿਣਗੇ ਤਾਂ ਕਿ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ ਉਨ੍ਹਾਂ ਨੇ ਦੱਸਿਆ ਕਿ ਆੜ੍ਹਤੀਆਂ ਦਾ ਇਸ ਵਾਰ ਅਹਿਮ ਰੋਲ ਹੈ ਆੜ੍ਹਤੀਏ ਖ਼ੁਦ ਵੀ ਸਾਵਧਾਨੀ ਵਰਤਣ ਅਤੇ ਕਿਸਾਨਾਂ ਨੂੰ ਵੀ ਸਾਵਧਾਨੀ ਵਰਤਣ ਲਈ ਸੁਚੇਤ ਕਰਦੇ ਰਹਿਣ ਜਿਵੇਂ ਕਿ ਮੰਡੀ ਵਿੱਚ ਹੱਥਾਂ ਨੂੰ ਵਾਰ ਵਾਰ ਧੋਣ ਲਈ ਪਾਣੀ ਦਾ ਤੇ ਸੈਨੀਟਾਇਜ਼ ਦਾ ਪ੍ਰਬੰਧ ਕੀਤਾ ਗਿਆ ਹੈ ਆੜ੍ਹਤੀਏ ਆਪ ਵੀ ਤੇ ਕਿਸਾਨਾਂ ਨੂੰ ਵੀ ਇਸ ਦੀ ਵਰਤੋਂ ਕਰਨ ਲਈ ਕਹਿਣ ਭੀੜ ਨਾ ਹੋਣ ਦਿੱਤੀ ਜਾਵੇ ਸੋਸ਼ਲ ਡਿਸਟੈਂਸ ਬਣਾਈ ਰੱਖਿਆ ਜਾਵੇ ਉਨ੍ਹਾਂ ਨੇ ਸਾਰਿਆਂ ਨੂੰ ਮਾਸਕ ਪਾ ਕੇ ਰੱਖਣ ਲਈ ਕਿਹਾ
ਇਸ ਮੌਕੇ ਰੀਡਰ ਗੁਰਪ੍ਰੀਤ ਸਿੰਘ,ਮਲਕੀਤ ਸਿੰਘ, ਜੀਓ ਜੀ ਗੁਰਮੀਤ ਸਿੰਘ ਅੰਗਰੇਜ਼ ਸਿੰਘ ਬਲਤੇਜ ਸਿੰਘ ਬਲਬੀਰ ਸਿੰਘ ਭੁਪਿੰਦਰ ਸਿੰਘ ਹਲਕੇ ਦੇ ਸਮੂਹ ਜੀਓਜੀ ਅਤੇ ਪੁਲਿਸ ਦੇ ਕਲੱਸਟਰ ਅਫ਼ਸਰ ਵੀ ਹਾਜ਼ਰ ਸਨ