ਮੋਗਾ 6 ਦਸੰਬਰ (ਜਗਰਾਜ ਸਿੰਘ ਗਿੱਲ)
ਅੱਜ ਮੋਗਾ ਦੇ ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਐਂਡ ਵੈਲਫੇਅਰ ਸੁਸਾਇਟੀ ਰਜਿ ਮੋਗਾ ਸਿਟੀ ਵੱਲੋਂ 100 ਬਹੁਤ ਹੀ ਲੋੜਵੰਦ ਪਰਿਵਾਰਾਂ ਨੂੰ ਬਾਬਾ ਹੈਦਰ ਸ਼ੇਖ ਬਿਰਧ ਆਸ਼ਰਮ ਬੇਦੀ ਨਗਰ ਮੋਗਾ ਵਿਖੇ ਰਾਸ਼ਨ ਵੰਡਿਆ ਗਿਆ। ਅਤੇ ਇਸ ਮੌਕੇ ਤੇ ਡਾ. ਰਵੀ ਪ੍ਰਭਾ ਵੱਲੋਂ ਉੱਥੇ ਪਹੁੰਚੇ ਪਰਿਵਾਰਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਗੁਰੂਦੁਆਰਾ ਸੇਵਾਸਰ ਮੰਡੀ ਨਿਹਾਲ ਸਿੰਘ ਵਾਲਾ ਵੱਲੋ ਸੰਗਤਾਂ ਲਈ ਪ੍ਰਸ਼ਾਦਾ ਤਿਆਰ ਕਰਕੇ ਲਿਆਂਦਾ ਗਿਆ।। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਮੁੱਖ ਪ੍ਰਬੰਧਕ ਜਸਵੀਰ ਸਿੰਘ ਬਾਵਾ ਪੰਜਾਬ ਪੁਲਿਸ ਮੋਗਾ ਨੇ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹਰ ਮਹੀਨੇ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ।। ਇਸ ਤੋਂ ਇਲਾਵਾ ਹੋਰ ਵੀ ਅਨੇਕਾਂ ਸਮਾਜ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ।
ਇਸ ਰਾਸ਼ਨ ਵੰਡ ਸਮਾਗਮ ਦੇ ਮੁੱਖ ਮਹਿਮਾਨ ਵੀਰ ਖਾਲਸਾ ਗਰੁੱਪ ਸਪੇਨ ਤੋਂ ਉੱਘੇ ਸਮਾਜ ਸੇਵੀ ਦਿਲਬਾਗ ਸਿੰਘ (ਸਿਰਸਰੀ) ਜ਼ਿਲਾ ਮੋਗਾ ਸਨ। ਉਹਨਾਂ ਵੱਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਾਨੂੰ ਸਾਰਿਆਂ ਨੂੰ ਸਵੇਰੇ ਉੱਠ ਕੇ ਆਪਣੇ ਹੱਥਾਂ ਨੂੰ ਦੇਖਕੇ ਅਰਦਾਸ ਕਰਨੀ ਚਾਹੀਦੀ ਹੈ ਕਿ ਸਾਨੂੰ ਕਿਸੇ ਦੇ ਹੱਥਾਂ ਵੱਲ ਨਾ ਦੇਖਣਾ ਪਵੇ ਅਤੇ ਅਸੀਂ ਅਪਣੇ ਹੱਥਾਂ ਨਾਲ ਆਪ ਕਮਾ ਕੇ ਖਾਈਏ।।ਸਾਨੂੰ ਸਭ ਤੋਂ ਪਹਿਲਾਂ ਤੰਦਰੁਸਤੀ ਮੰਗਨੀ ਚਾਹੀਦੀ ਹੈ।ਉਹਨਾਂ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਹੁਣ ਤੋਂ ਉਹ ਇਸ ਸੁਸਾਇਟੀ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਗੇ।।ਅਤੇ ਮੁੱਖ ਮਹਿਮਾਨ ਵੱਲੋਂ ਦਾਨੀ ਸੱਜਣਾਂ ਅਤੇ ਸਹਿਯੋਗੀਆਂ ( ਡਾ. ਮਹਿੰਦਰ ਪਾਲ ਸਿੰਘ, ਸੂਬੇਦਾਰ ਗੁਰਦਿੱਤ ਸਿੰਘ ਪੰਜ ਗਰਾਈਂ, MC ਚਰਨਜੀਤ ਸਿੰਘ ਝੰਡੇਆਣਾ, ਕੁਲਵਿੰਦਰ ਸਿੰਘ, ਡਾ. ਸਿੱਧੂ ਸਾਹਿਬ ਮੋਗਾ, ਗੁਰਜੰਟ ਸਿੰਘ ਤੂਰ ਖੋਸਾ ਰਣਧੀਰ) ਨੂੰ ਸਨਮਾਨਿਤ ਕੀਤਾ ਗਿਆ।। ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਇਹ ਸੇਵਾਵਾਂ ਇਸੇ ਤਰ੍ਹਾਂ ਹੀ ਨਿਰੰਤਰ ਜਾਰੀ ਰਹਿਣਗੀਆਂ।ਇਸ ਮੌਕੇ ਤੇ ਉੱਪ ਪ੍ਰਧਾਨ ਡਾ. ਰਮਨ ਅਰੋੜਾ, ਡਾ. ਗੁਰਬਚਨ ਸਿੰਘ, ਉੱਪ ਪ੍ਰਧਾਨ ਗੁਰਮੀਤ ਸਿੰਘ ਮੀਤਾ ਧੱਲੇਕੇ, ਰਮਨਦੀਪ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਬਾਵਾ ਆਦਿ ਹਾਜ਼ਰ ਸਨ।।