ਕੋਟਕਪੂਰਾ (ਜਗਰਾਜ ਸਿੰਘ ਗਿੱਲ) ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਦੇਸ਼ ਵਾਸੀਆਂ ਨੂੰ ਅਨਾਜ ਮੁਹਈਆ ਕਰਵਾ ਕੇ ਦੇਸ਼ ਵਾਸੀਆਂ ਦਾ ਢਿੱਡ ਭਰਿਆ ਹੈ ਪਰ ਹਾਲ ਹੀ ਵਿੱਚ ਸੈੈਂਟਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੇ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਕਿਸਾਨਾਂ ਵਿੱਚ ਬੇਚੈਨੀ ਪੈਦਾ ਕਰ ਦਿੱਤੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬੀੜ ਸਿੱਖਾਂ ਵਾਲੇ ਗਊਸ਼ਾਲਾ ਦੇ ਮੁੁੱਖੀ ਬਾਬਾ ਮਲਕੀਤ ਦਾਸ ਜੀ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕੀਤਾ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਕਿਸਾਨ ਨੂੰ ਬਚਾਉਣ ਲਈ ਤੇ ਕਿਸਾਨ ਮਾਰੂ ਖੇਤੀ ਆਰਡੀਨੈਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਖੜਨ ਤਾਂ ਕਿ ਸਰਕਾਰ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਨ ਲਈ ਮਜਬੂਰ ਹੋ ਜਾਵੇ ਅਤੇ ਉਨ੍ਹਾਂ ਕਿਹਾ ਕਿ ਇਹ ਖੇਤੀ ਆਰਡੀਨੈਂਸ ਕੇਵਲ ਕਿਸਾਨਾਂ ਲਈ ਹੀ ਘਾਤਕ ਨਹੀਂ ਹਨ ਇਹ ਸਮੁੱਚੇ ਪੰਜਾਬੀਆਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰਨ ਵਾਲੇ ਹਨ ਕਿਉਂਕਿ ਕਿਸਾਨ ਭਾਈਚਾਰੇ ਨਾਲ ਸਮੁੱਚੇ ਪੰਜਾਬ ਦਾ ਅਰਥਚਾਰਾ ਜੁੜਿਆ ਹੋਇਆ ਹੈ ਇਸ ਲਈ ਸਮੁੱਚੇ ਪੰਜਾਬੀਆਂ ਨੂੰ ਕਿਸਾਨ ਭਾਈਚਾਰੇ ਦਾ ਇੱਕ ਜੁੱਟ ਹੋ ਕੇ ਸਾਥ ਦੇਣਾ ਚਾਹੀਦਾ ਹੈ । Share this:TwitterFacebookWhatsAppTumblrLinkedInPocketTelegramPinterest
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੋਗਾ ਜ਼ਿਲ੍ਹੇ ਦੇ 2486 ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ Nov 19, 2024 Jagraj Gill
ਧਰਮਕੋਟ ਚੋ ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ ਪਾਰਟੀ ਦੇ ਸੀਨੀਅਰ ਆਗੂ , ਵਰਕਰ ਕਾਂਗਰਸ ਵਿੱਚ ਸ਼ਾਮਲ Nov 9, 2024 Jagraj Gill