13 ਜੁਲਾਈ ਨੂੰ ਪੰਜਾਬ ਭਰ ਵਿੱਚ ਤਹਿਸੀਲ ਪੱਧਰਾਂ ਉੱਪਰ ਹੋਣਗੇ ਅਰਥੀ ਫੂਕ ਮੁਜਾਹਰੇ
ਧਰਮਕੋਟ (ਰਿੱਕੀ ਕੈਲਵੀ)
ਧਰਮਕੋਟ-ਬੀ ਐੱਡ ਅਧਿਆਪਕ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਦੇਸ਼ ਭਗਤ ਯਾਦਗਾਰੀ ਹਾਲ ਵਿੱਚ ਹੋਈ ਜਿਸ ਵਿੱਚ ਸਮੁੱਚੀ ਸੂਬਾ ਕਮੇਟੀ ਨੇ ਹਿੱਸਾ ਲਿਆ।ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਚੇਅਰਮੈਨ ਪ੍ਰਗਟ ਜੀਤ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਮੀਟਿੰਗ ਵਿੱਚ 6ਵੇਂ ਪੇਅ ਕਮਿਸ਼ਨ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਵਰਗੇ ਅਹਿਮ ਮੁੱਦਿਆਂ ਉੱਪਰ ਵਿਸਥਾਰ ਨਾਲ ਚਰਚਾ ਕੀਤੀ ਗਈ ਮੀਟਿੰਗ ਵਿੱਚ ਹਾਜਰ ਆਗੂਆਂ ਵੱਲੋਂ ਕਿਹਾ ਗਿਆ ਕਿਪੰਜਾਬ ਸਰਕਾਰ ਵੱਲੋਂ 6 ਵੇਂ ਪੇਅ ਕਮਿਸ਼ਨ ਦੇ ਨਾਮ ਉੱਤੇ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਧੋਖਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਤਰੁਟੀਆਂ ਨਾਲ ਭਰਪੂਰ ਦਿੱਤੇ ਪੇਅ ਕਮਿਸ਼ਨ ਵਿੱਚ 2.25 ਅਤੇ 2.59 ਦੇ ਵਾਧੇ ਨੂੰ ਪੰਜਾਬ ਦੇ ਮੁਲਾਜ਼ਮ ਵਰਗ ਵੱਲੋਂ ਨਾ ਮਨਜੂਰ ਕੀਤਾ ਗਿਆ ਹੈ ਅਤੇ 3.01 ਦੇ ਤਨਖਾਹ ਵਾਧੇ ਲਈ ਜਥੇਬੰਧਕ ਸੰਘਰਸ਼ ਹੋਰ ਤੇਜ਼ ਕਰਨ ਦੀ ਗੱਲ ਕੀਤੀ ਗਈ।
ਇਸ ਮੌਕੇ ਆਗੂਆਂ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ ਪੀ ਐੱਫ ਯੂਨੀਅਨ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਪੇਅ ਕਮਿਸ਼ਨ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪੰਜਾਬ ਰਾਜ ਅਧਿਆਪਕ ਗਠਜੋੜ ਵੱਲੋਂ 13 ਜੁਲਾਈ ਨੂੰ ਪੰਜਾਬ ਭਰ ਵਿੱਚ ਤਹਿਸੀਲ ਪੱਧਰਾਂ ਉੱਪਰ ਪੰਜਾਬ ਸਰਕਾਰ ਦੇ ਕੀਤੇ ਜਾ ਰਹੇ ਅਰਥੀ ਫੂਕ ਮੁਜਾਹਰਿਆਂ ਵਿੱਚ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ ਅਤੇ 21 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਰੋਸ ਰੈਲੀ ਕਰਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਤੁਰੰਤ ਬਿਨਾ ਸ਼ਰਤ ਪੱਕਾ ਕੀਤਾ ਜਾਵੇ ਕਿਓਂਕਿ ਇਹਨਾਂ ਅਧਿਆਪਕਾਂ ਵੱਲੋਂ ਆਪਣੀ ਉਮਰ ਦਾ ਲੰਬਾ ਸਮਾਂ ਨਿਗੂਣੀਆਂ ਤਨਖਾਹਾਂ ਉੱਪਰ ਸਿੱਖਿਆ ਵਿਭਾਗ ਦੀ ਸੇਵਾ ਕੀਤੀ ਹੈ।
ਇਸ ਮੌਕੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਗਈ ਕਿ ਪ੍ਰਾਇਮਰੀ ਵਿਭਾਗ ਤੋਂ ਮਾਸਟਰ ਕਾਡਰ ਦੀਆਂ ਵੱਖ ਵੱਖ ਵਿਸ਼ਿਆਂ ਦੀਆਂ ਤਰੱਕੀਆਂ ਅਤੇ ਪ੍ਰਾਇਮਰੀ ਵਿਭਾਗ ਵਿੱਚ ਮੁੱਖ ਅਧਿਆਪਕ ਅਤੇ ਸੈਂਟਰ ਮੁੱਖ ਅਧਿਆਪਕਾਂ ਦੀਆਂ ਤਰੱਕੀਆਂ ਵੀ ਤੁਰੰਤ ਕੀਤੀਆਂ ਜਾਣ ਅਤੇ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਤੁਰੰਤ ਬਿਨਾਂ ਕਿਸੇ ਸ਼ਰਤ ਦੇ ਲਾਗੂ ਕੀਤੀਆਂ ਜਾਣ।
ਇਸ ਮੌਕੇ ਸੁਖਦਰਸ਼ਨ ਸਿੰਘ ਬਠਿੰਡਾ, ਸੁਖਜਿੰਦਰ ਸਿੰਘ ਸਠਿਆਲਾ, ਪਰਮਜੀਤ ਸਿੰਘ ਫਿਰੋਜਪੁਰ, ਤੇਜਿੰਦਰ ਸਿੰਘ ਮੋਹਾਲੀ, ਗੁਰਮੀਤ ਸਿੰਘ ਢੋਲੇਵਾਲ,ਸਰਤਾਜ ਸਿੰਘ ਕਪੂਰਥਲਾ, ਰਵਿੰਦਰ ਸਿੰਘ ਜਲੰਧਰ, ਹਰਵਿੰਦਰ ਸਿੰਘ ਬਰਨਾਲਾ, ਕੁਲਜੀਤ ਸਿੰਘ ਫ਼ਤਹਿਗੜ੍ਹ, ਕਮਲਜੀਤ ਸਿੰਘ ਜਲੰਧਰ, ਅਮਰਜੀਤ ਸਿੰਘ ਰੋਪੜ, ਬਲਵੀਰ ਸਿੰਘ ਰੋਪੜ ਸਮੇਤ ਸਮੁੱਚੀ ਸੂਬਾ ਕਮੇਟੀ ਮੈਂਬਰ ਹਾਜ਼ਰ ਸਨ