Jagraj Singh Gill
bank of Maharashtra: ਬੈਂਕ ਆਫ ਮਹਾਰਾਸ਼ਟਰ ਨੇ ਬੰਪਰ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ। ਜਿਸ ਲਈ ਅਰਜ਼ੀਆਂ ਦੀ ਪ੍ਰਕਿਰਿਆ ਕੱਲ੍ਹ ਤੋਂ ਸ਼ੁਰੂ ਹੋਵੇਗੀ। ਇੱਛੁਕ ਉਮੀਦਵਾਰ ਇਸ ਮੁਹਿੰਮ ਲਈ 24 ਅਕਤੂਬਰ ਤੱਕ ਅਪਲਾਈ ਕਰ ਸਕਦੇ ਹਨ।
ਬੈਂਕ ਆਫ ਮਹਾਰਾਸ਼ਟਰ (BOM) ਨੇ 600 ਅਪ੍ਰੈਂਟਿਸ ਅਸਾਮੀਆਂ ਦੀ ਭਰਤੀ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਸਰਕਾਰੀ ਬੈਂਕ ਵਿੱਚ ਨੌਕਰੀ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਇਹ ਸੁਨਹਿਰੀ ਮੌਕਾ ਹੈ। ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 14 ਅਕਤੂਬਰ ਤੋਂ 24 ਅਕਤੂਬਰ, 2024 ਤੱਕ ਬੈਂਕ ਦੀ ਅਧਿਕਾਰਤ ਵੈੱਬਸਾਈਟ bankofmaharashtra.in ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਯੋਗਤਾ
ਅਪਲਾਈ ਕਰਨ ਵਾਲੇ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਅਨੁਸ਼ਾਸਨ ਵਿੱਚ ਗ੍ਰੈਜੂਏਟ ਹੋਣੇ ਚਾਹੀਦੇ ਹਨ। ਉਮੀਦਵਾਰ ਨੂੰ ਉਸ ਰਾਜ ਦੀ ਸਥਾਨਕ ਭਾਸ਼ਾ ਦਾ ਗਿਆਨ ਹੋਣਾ ਚਾਹੀਦਾ ਹੈ ਜਿੱਥੇ ਉਹ ਅਪਲਾਈ ਕਰ ਰਿਹਾ ਹੈ।
ਉਮਰ ਸੀਮਾ
ਨੋਟੀਫਿਕੇਸ਼ਨ ਅਨੁਸਾਰ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ ਉਮਰ 28 ਸਾਲ ਹੋਣੀ ਚਾਹੀਦੀ ਹੈ। ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਜਾਵੇਗੀ।
ਸਿਲੈਕਸ਼ਨ ਕਿਵੇਂ ਹੋਵੇਗੀ?
ਇਸ ਭਰਤੀ ਤਹਿਤ ਚੁਣੇ ਗਏ ਉਮੀਦਵਾਰਾਂ ਨੂੰ 1 ਸਾਲ ਲਈ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਦੌਰਾਨ, ਉਮੀਦਵਾਰਾਂ ਨੂੰ ਪ੍ਰਤੀ ਮਹੀਨਾ 9000 ਰੁਪਏ ਦਾ ਸਟਾਇਪੈਂਡ ਮਿਲੇਗਾ। ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਮੈਰਿਟ ‘ਤੇ ਆਧਾਰਿਤ ਹੋਵੇਗੀ। ਜੇਕਰ ਦਸਤਾਵੇਜ਼ਾਂ ਦੀ ਤਸਦੀਕ ਦੌਰਾਨ ਕੋਈ ਗੜਬੜ ਪਾਈ ਜਾਂਦੀ ਹੈ ਤਾਂ ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਜਾ ਸਕਦਾ ਹੈ।
ਅਰਜ਼ੀ ਫੀਸ
ਅਨਰਿਜ਼ਰਵਡ/EWS/OBC ਸ਼੍ਰੇਣੀ ਦੇ ਉਮੀਦਵਾਰਾਂ ਨੂੰ 150 ਰੁਪਏ + GST ਦੀ ਫੀਸ ਅਦਾ ਕਰਨੀ ਪਵੇਗੀ। SC/ST ਸ਼੍ਰੇਣੀ ਦੇ ਉਮੀਦਵਾਰਾਂ ਲਈ ਅਰਜ਼ੀ ਫੀਸ 100 ਰੁਪਏ + GST ਨਿਰਧਾਰਤ ਕੀਤੀ ਗਈ ਹੈ। PWBD ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਿੱਚ ਛੋਟ ਦਿੱਤੀ ਗਈ ਹੈ।
ਅਪਲਾਈ ਕਰਨ ਲਈ, ਉਮੀਦਵਾਰਾਂ ਨੂੰ ਆਪਣੀ ਪਾਸਪੋਰਟ ਸਾਈਜ਼ ਫੋਟੋ, ਹਸਤਾਖਰ, ਖੱਬੇ ਅੰਗੂਠੇ ਦਾ ਨਿਸ਼ਾਨ ਅਤੇ ਹੈਂਡ ਰਿਟਨ ਡਿਕਲਾਰੇਸ਼ਨ ਸਕੈਨ ਕਰਨਾ ਹੋਵੇਗਾ। ਇਹ ਘੋਸ਼ਣਾ ਪੱਤਰ ਅੰਗਰੇਜ਼ੀ ਵਿੱਚ ਹੋਣਾ ਚਾਹੀਦਾ ਹੈ, ਜਿਸ ਵਿੱਚ ਇਹ ਲਿਖਿਆ ਹੋਵੇ ਕਿ ਦਿੱਤੀ ਗਈ ਸਾਰੀ ਜਾਣਕਾਰੀ ਸੱਚ ਹੈ। ਉਮੀਦਵਾਰਾਂ ਕੋਲ ਆਧਾਰ ਕਾਰਡ ਹੋਣਾ ਚਾਹੀਦਾ ਹੈ, ਜਾਂ ਆਧਾਰ ਨਾਮਾਂਕਣ ਆਈਡੀ ਦੀ ਵਰਤੋਂ ਕਰ ਸਕਦੇ ਹਨ।