ਮੋਗਾ, 5 ਜਨਵਰੀ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਲਾਈਨ ਜ਼ਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਇਸ ਐਕਟ ਤਹਿਤ ਆਪਣੇ ਆਪ ਨੂੰ ਰਜਿਸਟਰਡ ਨਹੀਂ ਕਰਵਾਉਂਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ ਜ਼ਸਟਿਸ ਐਕਟ 2015 ਦੀ ਧਾਰਾ 42 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਸੰਸਥਾ ਲੋੜਵੰਦ ਬੱਚਿਆਂ ਦੀ ਸਾਂਭ ਸੰਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਹੀ ਹੈ ਜਾਂ ਪਰ ਜੁਵੇਨਾਈਲ ਜ਼ਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰਡ ਨਹੀਂ ਹੈ, ਅਜਿਹੀ ਸੰਸਥਾ ਜਲਦੀ ਤੋਂ ਜਲਦੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੂਰਾ ਕਰੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਦਾ ਦਫ਼ਤਰ ਕਮਰਾ ਨੰਬਰ ਬੀ 002, 005 ਗਰਾਊਂਡ ਫਲੋਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਥਿਤ ਹੈ। ਇਸ ਸਬੰਧੀ ਦਫ਼ਤਰੀ ਨੰਬਰ 01636-234447 ਅਤੇ 95018-22488 ਤੇ ਸੰਪਰਕ ਕਰਕੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।