ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ

ਮੋਗਾ 14 ਸਤੰਬਰ (ਜਗਰਾਜ ਸਿੰਘ ਗਿੱਲ)

ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਜੀ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਗਾ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਮੋਗਾ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਮੰਚ ਸੰਚਾਲਨ ਦੀ ਭੂਮਿਕਾ ਸ਼੍ਰੀ ਬਿਮਲ ਕੁਮਾਰ, ਖੋਜ ਅਫ਼ਸਰ, ਮੋਗਾ ਨੇ ਬਾਖ਼ੂਬੀ ਨਿਭਾਉਂਦਿਆਂ ਭਾਸ਼ਾ ਵਿਭਾਗ, ਪੰਜਾਬ ਵੱਲੋਂ ਕਰਵਾਏ ਜਾਂਦੇ ਇਨ੍ਹਾਂ ਮੁਕਾਬਲਿਆਂ ਦੀ ਸਾਰਥਕਤਾ ਬਾਰੇ ਚਾਨਣਾ ਪਾਇਆ। ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਅਜੀਤਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ, ਅਧਿਆਪਕਾਂ ਅਤੇ ਪ੍ਰਤੀਯੋਗੀਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਭਾਸ਼ਾ ਵਿਭਾਗ ਦੁਆਰਾ ਆਯੋਜਿਤ ਕੀਤੀ ਜਾਂਦੀ ਇਸ ਪ੍ਰਤੀਯੋਗਤਾ ਦਾ ਉਦੇਸ਼ ਵਿਦਿਆਰਥੀਆਂ ਅੰਦਰ ਸਾਹਿਤ ਰਚਨਾ ਅਤੇ ਸਾਹਿਤਕ ਗਾਇਕੀ ਦੀ ਪ੍ਰਤਿਭਾ ਨੂੰ ਨਿਖਾਰ ਕੇ ਉਨ੍ਹਾਂ ਨੂੰ ਚੰਗੇਰੇ ਜੀਵਨ ਮੁੱਲਾਂ ਨਾਲ ਜੋੜਨਾ ਹੈ। ਇਸ ਮੌਕੇ ਵਿਦਿਆਰਥੀਆਂ ਦੇ ਲੇਖ ਰਚਨਾ, ਕਹਾਣੀ ਰਚਨਾ, ਕਾਵਿ ਰਚਨਾ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਲੇਖ ਰਚਨਾ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸ. ਸ. ਸਕੂਲ, ਚੜ੍ਹਿੱਕ, ਮੋਗਾ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਪਹਿਲਾ, ਬਾਈ ਅਜਮੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਠੱਠੀ ਭਾਈ, ਮੋਗਾ ਦੀ ਵਿਦਿਆਰਥਣ ਸੁਖਮਨ ਕੌਰ ਨੇ ਦੂਜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀ ਵਿਦਿਆਰਥਣ ਹਰਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਹਾਣੀ ਰਚਨਾ ਮੁਕਾਬਲੇ ਵਿੱਚ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ, ਮੋਗਾ ਦੀ ਵਿਦਿਆਰਥਣ ਕੁਲਵਿੰਦਰ ਕੌਰ ਨੇ ਪਹਿਲਾ, ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ, ਮੋਗਾ ਦੇ ਵਿਦਿਆਰਥੀ ਏਕਮਜੋਤ ਸਿੰਘ ਨੇ ਦੂਜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਚੜਿੱਕ, ਮੋਗਾ ਦੀ ਵਿਦਿਆਰਥਣ ਰਣਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਸਕੂਲ ਆੱਫ਼ ਐਮੀਨੈਂਸ, ਕੈਲ਼ਾ, ਮੋਗਾ ਦੀ ਵਿਦਿਆਰਥਣ ਸਾਨੀਆ ਨੇ ਪਹਿਲਾ, ਕੇਵਲ ਸਿੰਘ ਸਰਕਾਰੀ ਹਾਈ ਸਕੂਲ, ਸੇਖਾ ਕਲਾਂ, ਮੋਗਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਦੂਜਾ ਅਤੇ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ, ਮੋਗਾ ਦੀ ਵਿਦਿਆਰਥਣ ਪੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਵਿਤਾ ਗਾਇਨ ਮੁਕਾਬਲੇ ਵਿੱਚ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੀਮ ਨਗਰ, ਮੋਗਾ ਦੇ ਵਿਦਿਆਰਥੀ ਸ਼ਿਵ ਨੇ ਪਹਿਲਾ, ਸਕੂਲ ਆਫ਼ ਐਮੀਨੈਂਸ, ਕੈਲ਼ਾ, ਮੋਗਾ ਦੀ ਵਿਦਿਆਰਥਣ ਅੰਸ਼ਦੀਪ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਢੇਕੇ, ਮੋਗਾ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਭੂਮਿਕਾ ਸ਼੍ਰੀ ਸੁਖਮੰਦਰ ਸਿੰਘ (ਰਿਟਾ. ਲੈਕਚਰਾਰ), ਸ. ਕੁਲਵੰਤ ਸਿੰਘ ਧਾਲੀਵਾਲ (ਰਿਟਾ. ਲੈਕਚਰਾਰ) ਅਤੇ ਸ. ਗੁਰਮੇਲ ਸਿੰਘ ਬੌਡੇ (ਪ੍ਰਸਿੱਧ ਪੰਜਾਬੀ ਸਾਹਿਤਕਾਰ) ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨਾਲ ਆਏ ਅਧਿਆਪਕ ਸਾਹਿਬਾਨ ਅਤੇ ਮਾਪੇ ਸ਼ਾਮਲ ਸਨ।

Leave a Reply

Your email address will not be published. Required fields are marked *