ਮੋਗਾ 25 ਅਕਤੂਬਰ ( ਮਿੰਟੂ ਖੁਰਮੀ) ਵਿਜੀਲੈਂਸ ਬਿਓਰੋ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ ਜਾਗਰੁਕ ਕਰਨ ਲਈ 28 ਅਕਤੂਬਰ ਤੋਂ 2 ਨਵੰਬਰ 2019 ਤੱਕ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਮੋਗਾ ਦੇ ਡੀ.ਐਸ.ਪੀ. ਸ੍ਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਐਸ.ਐਸ.ਪੀ. ਫਿਰੋਜ਼ਪੁਰ ਰੇਂਜ ਸ੍ਰੀ ਹਰਗੋਬਿੰਦ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਅੰਦਰ ਇਹ ਹਫਤਾ ਮਨਾਇਆ ਜਾ ਰਿਹਾ ਹੈ।
ਸ੍ਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਜਾਗਰੂਕਤਾ ਹਫ਼ਤੇ ਦੌਰਾਨ 29 ਅਕਤੂਬਰ ਨੂੰ ਡੀ.ਐਮ. ਕਾਲਜ ਮੋਗਾ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਆਯੋਜਤ ਕੀਤਾ ਜਾ ਰਿਹਾ ਹੈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸਂਨਰ ਮੋਗਾ ਸ੍ਰੀ ਸੰਦੀਪ ਹੰਸ ਕਰਨਗੇ। ਇਸ ਸੈਮੀਨਾਰ ਵਿੱਚ ਜ਼ਿਲ੍ਹਾ ਦੀਆਂ ਹੋਰ ਵੱਖ ਵੱਖ ਪ੍ਰਮੁੱਖ ਸ਼ਖਸ਼ੀਅਤਾਂ ਵੱਲੋ ਵੀ ਭ੍ਰਿਸ਼ਟਾਚਾਰ ਖਿਲਾਫ ਵਿਚਾਰ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਫਤੇ ਨੂੰ ਮਨਾਉਣ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ ਕਿ ਕਿਤੇ ਵੀ ਭ੍ਰਿਸ਼ਟਾਚਾਰ ਹੋਣ ਸਬੰਧੀ ਉਹ ਕਿਸ ਤਰਾਂ ਵਿਜੀਲੈਂਸ ਬਿਓਰੋ ਦੀ ਮੱਦਦ ਲੈ ਸਕਦੇ ਹਨ। ਉਹਨਾਂ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਬਿਓਰੋ ਵੱਲੋਂ ਲੋਕਾਂ ਨਾਲ ਰਾਬਤਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਬਿਓਰੋ ਵੱਲੋਂ ਇੱਕ ਟੋਲ ਫ੍ਰੀ ਨੰਬਰ 180018001000 ਵੀ ਜਾਰੀ ਕੀਤਾ ਗਿਆ ਹੈ, ਇਸ ਨੰਬਰ ‘ਤੇ ਕੋਈ ਵੀ ਨਾਗਰਿਕ ਭ੍ਰਿਸਟਾਚਾਰ ਸਬੰਧੀ ਸ਼ਿਕਾਇਤ ਕਰ ਸਕਦਾ ਹੈ ਅਤੇ ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਵਿਜੀਲੈਸ ਬਿਊਰੋ ਦੇ ਮੋਗਾ ਸਥਿਤ ਦਫ਼ਤਰ ਵਿਖੇ ਵੀ ਸੰਪਰਕ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਕਿਸੇ ਕੰਮ ਬਦਲੇ ਰਿਸਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸ਼ਿਕਾਇਤ ਲੋਕ ਵਿਜੀਲੈਂਸ ਨੂੰ ਦੇਣ, ਬਿਓਰੋ ਵੱਲੋਂ ਅਜਿਹੇ ਅਨਸਰ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।