• Sat. Nov 23rd, 2024

ਮਾਲਵਾ ਖੇਤਰ ਦੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ, ਤਿਆਰੀਆਂ ਮੁਕੰਮਲ

ByJagraj Gill

Dec 25, 2022

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਫਾਈਨਲ ਤਿਆਰੀਆਂ ਦਾ ਜਾਇਜ਼ਾ

ਮੋਗਾ, 25 ਦਸੰਬਰ (ਜਗਰਾਜ ਸਿੰਘ ਗਿੱਲ)

ਪੰਜਾਬ ਸਰਕਾਰ ਵਲੋਂ ਮਾਲਵਾ ਖੇਤਰ ਦੇ ਪ੍ਰਵਾਸੀ ਭਾਰਤੀਆਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਨ ਦੇ ਮੰਤਵ ਨਾਲ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ 26 ਦਸੰਬਰ ਨੂੰ ਸਥਾਨਕ ਆਈ ਐੱਸ ਐੱਫ ਕਾਲਜ, ਮੋਗਾ-ਫਿਰੋਜ਼ਪੁਰ ਰੋਡ, ਘੱਲ ਕਲਾਂ ਵਿਖੇ ਹੋਵੇਗੀ। ਇਸ ਸਬੰਧੀ ਫਾਈਨਲ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਸਮਾਗਮ ਸਥਾਨ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਉੱਤੇ ਤਸੱਲੀ ਪ੍ਰਗਟ ਕੀਤੀ।

ਉਹਨਾਂ ਨੇ ਦੱਸਿਆ ਕਿ ਮੋਗਾ ਦੇ ਨਾਲ-ਨਾਲ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਿਤ ਪ੍ਰਵਾਸੀ ਭਾਰਤੀ ਵੀ ਇਸੇ ਦਿਨ ਮਿਲਣੀ ਵਿਚ ਸ਼ਾਮਿਲ ਹੋਣਗੇ, ਜਿਸ ਦੌਰਾਨ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਕਰਕੇ ਮੌਕੇ ’ਤੇ ਹੱਲ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਸਵੇਰੇ 10:00 ਵਜੇ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜਿਸ ਉਪਰੰਤ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਵਿਚਾਰ ਵਟਾਂਦਰਾ ਕਰਨਗੇ। ਇਸ ਤੋਂ ਇਲਾਵਾ ਐਨ.ਆਰ.ਆਈਜ਼ ਪੰਜਾਬ ਸਰਕਾਰ ਦੇ ਪੋਰਟਲ https://eservices.punjab.gov.in ਰਾਹੀਂ ਵੀ ਆਨਲਾਇਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੇ ਜ਼ਿਲ੍ਹਾ ਮੋਗਾ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਮਿਲਣੀ ਮੌਕੇ ਆਪਣੇ ਮਸਲੇ ਤੇ ਸੁਝਾਅ ਰੱਖਣ ਤਾਂ ਜੋ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਸਹੂਲਤ ਮੁਤਾਬਿਕ ਨੀਤੀ ਨਿਰਮਾਣ ਕੀਤਾ ਜਾ ਸਕੇ।ਇਸ ਮੌਕੇ ਐੱਸ ਡੀ ਐੱਮ ਸ੍ਰ ਰਾਮ ਸਿੰਘ, ਐੱਸ ਡੀ ਐੱਮ ਧਰਮਕੋਟ ਸ਼੍ਰੀਮਤੀ ਚਾਰੂਮਿਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

 

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *