ਬਿਲਾਸਪੁਰ 4 ਜੂਨ ( ਕੁਲਦੀਪ ਗੋਹਲ )ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਨੂੰ ਲੋਕਾਂ ਦੇ ਸਹਿਯੋਗ ਨਾਲ ਕੀਤਾ ਫ਼ਤਹਿ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਿਲਾਸਪੁਰ ਚੌਕੀ ਇੰਚਾਰਜ ਬਲਵੀਰ ਸਿੰਘ ਨੇ ਕੀਤਾ,ਉਹਨਾਂ ਬੋਲਦਿਆਂ ਕਿਹਾ ਕਿ ਕਰੋਨਾ ਵਾਇਰਸ ਜਾਨਲੇਵਾ ਵਾਇਰਸ ਹੈ ਅਤੇ ਹਰ ਵਿਅਕਤੀ ਕਰੋਨਾ ਵਾਇਰਸ ਨੂੰ ਖਤਮ ਕਰਨ ਚ ਸਹਿਯੋਗ ਦੇਵੇ ਤਾਂ ਕਰੋਨਾ ਦੀ ਜੰਗ ਆਸਾਨੀ ਨਾਲ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਾਲਾਬੰਦੀ ਹਟਾ ਦਿੱਤੀ ਗਈ ਹੈ, ਜਿਸ ਕਾਰਨ ਬਾਜ਼ਾਰ ਖੁੱਲ੍ਹ ਗਏ ਹਨ। ਲੋਕ ਆਪਣੇ ਕੰਮਾਂ ਤੇ ਘਰੋਂ ਬਾਹਰ ਆ ਰਹੇ ਹਨ ਅਤੇ ਨਾਲ ਹੀ ਹਰ ਨਾਗਰਿਕ ਦੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਵੱਧ ਜਾਂਦੀ ਹੈ, ਕਰੋਨਾ ਤੋਂ ਬਚਣ ਲਈ ਹਰ ਆਦਮੀ ਦਾ ਫਰਜ਼ ਬਣਦਾ ਹੈ ਕਿ ਮਾਸਕ ਪਾ ਕੇ ਕੰਮ ਕਰੇ, ਚੌਕੀ ਇੰਚਾਰਜ ਬਿਲਾਸਪੁਰ ਬਲਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਜ਼ਮੀ ਕੀਤਾ ਗਿਆ ਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਾਇਆ ਜਾਵੇ। ਅਤੇ ਜਨਤਕ ਥਾਂ ਤੇ ਥੁੱਕਣ ਦੀ ਮਨਾਹੀ ਹੈ। ਅਤੇ ਜਨਤਕ ਥਾਂ ਤੇ ਜੇ ਕਿਸੇ ਦੇ ਮਾਸਕ ਨਹੀਂ ਪਾਇਆ ਤਾਂ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਜਨਤਕ ਥਾਂ ਤੇ ਚੁੱਕਣ ਵਾਲੇ ਨੂੰ ਵੀ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਨੂੰ 2000 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ, ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਬੱਸ ਮਾਲਕਾਂ ਨੂੰ 3000 ਰੁਪਏ ਜੁਰਮਾਨਾ, ਕਾਰ, ਜੀਪ ਮਾਲਕਾਂ ਨੂੰ 2000 ਰੁਪਏ ਜੁਰਮਾਨਾ ਮੋਟਰਸਾਈਕਲ ਤੇ ਮਾਸਕ ਨਾ ਪਾ ਕੇ ਜਾਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਇਨ੍ਹਾਂ ਹੁਕਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਿਲਾਸਪੁਰ ਚੌਕੀ ਇੰਚਾਰਜ ਬਲਵੀਰ ਸਿੰਘ ਅਤੇ ਪੁਲਿਸ ਪਾਰਟੀ ਨੇ ਕਰੋਨਾ ਵਾਇਰਸ ਕਰਕੇ ਜਿਨ੍ਹਾਂ ਦੇ ਮਾਸਕ ਨਹੀਂ ਲਏ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ।