• Fri. Nov 22nd, 2024

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੀਆਂ ਸਰਕਾਰੀ ਨੌਕਰੀਆਂ ਚ ਮਹਿਲਾਵਾਂ  ਨੂੰ 33% ਰਿਜੇਰਵੇਸ਼ਨ ਦੇਣ ਦਾ ਫੈਸਲਾ ਸਲਾਘਯੋਗ /ਮੈਡਮ ਕਪੂਰੇ

ByJagraj Gill

Oct 19, 2020

ਮੋਗਾ 18 ਅਕਤੂਬਰ

/ਸਰਬਜੀਤ ਸਿੰਘ ਰੌਲੀ/

ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੀਆਂ ਸਰਕਾਰੀ ਨੌਕਰੀਆਂ ਵਿੱਚ ਮਹਿਲਾਵਾਂ  ਨੂੰ 33% ਰਿਜੇਰਵੇਸ਼ਨ ਦੇਣ ਦਾ ਫੈਸਲਾ ਲਿਆ ਗਿਆ ਜੋ ਕਿ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਮੁੱਖ ਮੰਤਰੀ ਸਾਹਿਬ ਦੇ ਇਸ ਫੈਸਲੇ ਨਾਲ ਮਹਿਲਾਵਾਂ ਦਾ ਸਮਾਜ ਅਤੇ ਪਰਿਵਾਰ ਵਿੱਚ ਸਨਮਾਨ ਵਧੇਗਾ ਇਨਾ ਸਬਦਾ ਦਾ ਪ੍ਰਗਟਾਵਾ ਮਹਿਲਾ ਕਾਗਰਸ਼ ਦੀ ਜਿਲਾ ਪ੍ਰਧਾਨ ਮੈਡਮ ਪਰਮਜੀਤ ਕੌਰ ਕਪੂਰੇ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਕਹੇ !ਉਨਾ ਕਿਹਾ ਕਿ ਮਹਿਲਾਵਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਹੋਰ ਜਿਆਦਾ ਅਵਸਰ ਮਿਲਣਗੇ। ਅੱਜ ਮਹਿਲਾਵਾਂ ਹਰ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਮਹਿਲਾਵਾਂ ਨੂੰ ਪੰਚਾਇਤਾਂ, ਨਗਰ ਕੌਂਸਲਾਂ ਅਤੇ ਨਗਰ ਪਾਲਿਕਾਵਾਂ ਵਿੱਚ 50% ਰਿਜੇਰਵੇਸ਼ਨ ਦੇਣ ਦਾ ਫੈਸਲਾ ਲਿਆ ਗਿਆ ਸੀ ਜਿਸ ਨਾਲ ਅੱਜ ਪੰਜਾਬ ਵਿੱਚ 50% ਮਹਿਲਾ ਸਰਪੰਚ, ਪੰਚਾਇਤ ਮੈਂਬਰ, ਕੌਂਸਲਰ, ਬਲਾਕ ਸੰਮਤੀ ਦੇ ਚੇਅਰਮੈਨ ਅਤੇ ਮੈਂਬਰ ਅਤੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਮੈਂਬਰ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਮਹਿਲਾਵਾਂ ਦੇ ਸ਼ਸਕਤੀਕਰਨ ਅਤੇ ਸੁਰੱਖਿਆ ਲਈ ਵਚਨਬੱਧ ਹਨ।  ਇਸ ਮੌਕੇ ਤੇ ਮੈਡਮ ਪਰਮਜੀਤ ਕੌਰ ਕਪੂਰੇ ਨੇ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਹਮੇਸ਼ਾ ਪੰਜਾਬ ਵਿੱਚ ਔਰਤਾਂ ਨੂੰ ਵਧੇਰੇ ਮਾਣ ਸਨਮਾਨ ਦਿੱਤਾ ।ਉਨ੍ਹਾਂ ਕਿਹਾ ਕੇ ਅੱਜ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ  ਦੀ ਸਰਕਾਰ ਵੱਲੋਂ ਮਹਿਲਾਵਾਂ ਲਈ ਕਈ ਅਹਿਮ ਫੈਸਲੇ ਲਏ ਗਏ ਹਨ ਜਿਸ ਕਰਕੇ ਪੰਜਾਬ ਵਿੱਚ ਮਹਿਲਾਵਾਂ ਦੇਸ਼ ਦੇ ਦੂਜੇ ਸੂਬਿਆਂ ਨਾਲ  ਜਿਆਦਾ ਸੁਰੱਖਿਅਤ ਅਤੇ ਆਤਮ ਨਿਰਭਰ ਹਨ।

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *