• Sat. Nov 23rd, 2024

ਮੋਗਾ ਚ 34 ਨਵੇ ਕਰੋਨਾਂ ਕੇਸ਼,ਕੁੱਲ ਗਿਣਤੀ 491 ਹੋਈ

ByJagraj Gill

Sep 15, 2020

ਮੋਗਾ 15 ਸਤੰਬਰ (ਜਗਰਾਜ ਸਿੰਘ ਗਿੱਲ)

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 34 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 491 ਹੋ ਗਈ ਹੈ ਜਿੰਨਾਂ ਵਿੱਚੋ 397 ਕੇਸਾਂ ਨੂੰ ਹੋਮ ਆਈਸੋਲੇਸਟ ਕੀਤਾ ਗਿਆ ਹੈ। ਸ੍ਰੀਮਤੀ ਬਾਜਵਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਐਕਟਿਵ ਕੇਸਾਂ ਦੀ ਲਗਾਤਾਰ ਦੇਖਰੇਖ ਕੀਤੀ ਜਾ ਰਹੀ ਹੈ ਤਾਂ ਜੋ ਉਹ ਵੀ ਜਲਦ ਤੋ ਜਲਦ ਕਰੋਨਾ ਨੂੰ ਹਰਾ ਕੇ ਰਿਸ਼ਟ ਪੁਸ਼ਟ ਹੋ ਸਕਣ।

ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 38587 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 34750 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 176 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 404 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ ।

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *