• Thu. Sep 19th, 2024

ਮੱਛੀ ਪਾਲਣ ਧੰਦੇ ਲਈ ਸਿਖ਼ਲਾਈ ਕੈਂਪ 2 ਤੋਂ 6 ਨਵੰਬਰ ਤੱਕ/ਸੁਖਵਿੰਦਰ ਸਿੰਘ

ByJagraj Gill

Oct 28, 2020

ਮੋਗਾ, 28 ਅਕਤੂਬਰ

(ਜਗਰਾਜ ਗਿੱਲ, ਮਨਪ੍ਰੀਤ ਮੋਗਾ)

ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ), ਮੋਗਾ ਸ੍ਰੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਅਪਨਾਉਣ ਦੇ ਚਾਹਵਾਨ ਵਿਅਕਤੀਆਂ ਲਈ ਮੱਛੀ ਪਾਲਣ ਸਬੰਧੀ ਸਿਖ਼ਲਾਈ ਕੈਂਪ ਮਿਤੀ 2 ਨਵੰਬਰ ਤੋਂ 6 ਨਵੰਬਰ 2020 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਤਲੁਜ ਬਲਾਕ ਸਥਿਤ ਦਫ਼ਤਰ ਸਹਾਇਕ ਪ੍ਰੋਜੈਕਟ ਅਫਸਰ (ਮੱਛੀ ਪਾਲਣ), ਮੋਗਾ ਦੇ ਕਮਰਾ ਨੰਬਰ 321 ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੈਪ ਵਿੱਚ ਭਾਗ ਲੈਣ ਲਈ ਚਾਹਵਾਨ ਵਿਅਕਤੀ ਆਪਣੇ ਨਾਲ ਅਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਅਤੇ ਇੱਕ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 2 ਨਵੰਬਰ ਨੂੰ ਰਜਿਸਟ੍ਰੇਸਨ ਕਰਵਾਉਣ ਲਈ ਸਵੇਰੇ 09:30 ਵਜੇ ਤੋ ਸਾਮ 4:30 ਵਜੇ ਤੱਕ ਮੱਛੀ ਪਾਲਣ ਦਫ਼ਤਰ ਮੋਗਾ ਵਿਖੇ ਪਹੁੰਚਣ।  ਉਨ੍ਹਾਂ ਦੱਸਿਆ ਕਿ ਸਫਲਤਾ ਪੂਰਵਕ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ 6 ਨਵੰਬਰ, 2020 ਨੂੰ ਸਰਟੀਫਿਕੇਟ ਤਕਸੀਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਵਾਲੇ ਵਿਅਕਤੀਆਂ ਨੂੰ ਬੈਕ ਪਾਸੋ ਆਸਾਨ ਕਿਸ਼ਤਾਂ ‘ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਅਤੇ ਵਿਭਾਗ ਵੱਲੋ ਮੱਛੀ ਪਾਲਣ ਲਈ ਸਬਸਿਡੀ ਵੀ ਦਿੱਤੀ ਜਾਵੇਗੀ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *