ਅਜ਼ਾਦੀ ਕਾ ਅੰਮ੍ਰਿਤ ਮਹਾਂ ਉਤਸਵ
ਜ਼ਿਲ੍ਹਾ ਮੋਗਾ ਵਿੱਚ ਲੱਗਣ ਵਾਲੇ ਅਲਿਮਕੋ ਕੈਂਪਾਂ ਦੀਆਂ ਤਰੀਕਾਂ ਦਾ ਐਲਾਨ
4 ਜੁਲਾਈ ਤੋਂ 8 ਜੁਲਾਈ ਤੱਕ ਵੱਖ ਵੱਖ ਥਾਂ ਉੱਤੇ ਲੱਗਣਗੇ ਕੈਂਪ
ਯੋਗ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਹੁਣੇ ਤੋਂ ਸ਼ੁਰੂ ਕੀਤੀ ਜਾਵੇ – ਡਿਪਟੀ ਕਮਿਸ਼ਨਰ
ਮੋਗਾ, 20 ਜੂਨ (ਜਗਰਾਜ ਸਿੰਘ ਗਿੱਲ) – ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਪੰਜ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਅਜ਼ਾਦੀ ਕਾ ਅੰਮ੍ਰਿਤ ਮਹਾਂ ਉਤਸਵ ਤਹਿਤ ਲਗਵਾਏ ਜਾਣਗੇ।
ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕੈਂਪ 4 ਜੁਲਾਈ ਨੂੰ ਮੋਗਾ, 5 ਨੂੰ ਬਾਘਾਪੁਰਾਣਾ, 6 ਨੂੰ ਨਿਹਾਲ ਸਿੰਘ ਵਾਲਾ, 7 ਨੂੰ ਧਰਮਕੋਟ ਅਤੇ 8 ਜੁਲਾਈ ਨੂੰ ਫ਼ਤਹਿਗੜ੍ਹ ਪੰਜਤੂਰ ਵਿਖੇ ਲਗਾਏ ਜਾਣਗੇ। ਇਹਨਾਂ ਕੈਂਪਾਂ ਵਿੱਚ ਅਲਿਮਕੋ ਦੇ ਮਾਹਿਰ ਡਾਕਟਰ ਯੋਗ ਲਾਭਪਾਤਰੀਆਂ ਦੀ ਅਸੈਸਮੇਂਟ ਕਰਨਗੇ। ਇਹਨਾਂ ਕੈਂਪਾਂ ਦਾ ਲਾਭ ਲੈਣ ਲਈ ਲਾਭਪਾਤਰੀ ਕੋਲ ਯੂ. ਡੀ. ਆਈ. ਡੀ. ਕਾਰਡ ਹੋਣਾ ਲਾਜ਼ਮੀ ਹੈ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਜ਼ਰੂਰੀ ਹੈ ਕਿ ਹਰੇਕ ਦਿਵਿਯਾਂਗ ਵਿਅਕਤੀ ਦਾ ਯੂ. ਡੀ. ਆਈ. ਡੀ. ਕਾਰਡ ਜ਼ਰੂਰ ਬਣਿਆ ਹੋਵੇ। ਇਸ ਲਈ ਇਕ ਮੁਹਿੰਮ ਸ਼ੁਰੂ ਕਰਕੇ ਯੋਗ ਦਿਵਿਯਾਂਗ ਵਿਅਕਤੀਆਂ ਦੇ ਯੂ. ਡੀ. ਆਈ. ਡੀ. ਕਾਰਡ ਤੁਰੰਤ ਬਣਵਾਏ ਜਾਣ। ਉਹਨਾਂ ਕਿਹਾ ਕਿ ਯੂ. ਡੀ. ਆਈ. ਡੀ. ਕਾਰਡ ਬਣਵਾਉਣ ਅਤੇ ਕੈਂਪਾਂ ਲਈ ਰਜਿਸਟਰੇਸ਼ਨ ਲਈ ਯੋਗ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਲਈ ਗਾਰਡੀਅਨਜ਼ ਆਫ ਗਵਰਨੇਂਸ, ਆਂਗਨਵਾੜੀ ਵਰਕਰਾਂ, ਪਟਵਾਰੀ ਅਤੇ ਆਸ਼ਾ ਵਰਕਰਾਂ ਜ਼ਮੀਨੀ ਪੱਧਰ ਉੱਤੇ ਕੰਮ ਕਰਨਗੀਆਂ। ਰਜਿਸਟਰੇਸ਼ਨ ਦਾ ਕੰਮ ਕਾਮਨ ਸਰਵਿਸ ਸੈਂਟਰਾਂ ਦੇ ਬੀ ਐੱਲ ਈਜ਼ ਵੱਲੋਂ ਕੀਤਾ ਜਾਵੇਗਾ। ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਯੋਗ ਸਕੂਲੀ ਵਿਦਿਆਰਥੀਆਂ ਦੇ ਯੂ. ਡੀ. ਆਈ. ਡੀ. ਕਾਰਡ ਤੁਰੰਤ ਬਣਵਾਏ ਜਾਣੇ ਯਕੀਨੀ ਬਣਾਉਣ। ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਬਕਾਇਆ ਪਏ ਦਿਵਿਯਾਂਗਤਾ ਸਰਟੀਫਿਕੇਟ ਤੁਰੰਤ ਜਾਰੀ ਕਰਨ। ਉਹਨਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦੌਰਾਨ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ। ਇਸ ਲਈ ਰਜਿਸਟਰੇਸ਼ਨ ਦਾ ਕੰਮ ਹੁਣੇ ਤੋਂ ਹੀ ਸ਼ੁਰੂ ਕਰ ਦਿੱਤਾ ਜਾਵੇ।
ਕਿਹੜੇ ਕਿਹੜੇ ਯੋਗ ਵਿਅਕਤੀ ਲੈ ਸਕਦੇ ਹਨ ਲਾਭ
ਇਹਨਾਂ ਕੈਂਪਾਂ ਦਾ ਲਾਭ ਲੈਣ ਲਈ ਯੋਗ ਵਿਅਕਤੀ ਦਾ ਦੇਸ਼ ਦਾ ਨਾਗਰਿਕ ਹੋਣ ਦੇ ਨਾਲ ਨਾਲ 40 ਫੀਸਦੀ ਅਪੰਗਤਾ ਸਰਟੀਫ਼ਿਕੇਟ ਧਾਰਕ ਹੋਣਾ ਲਾਜ਼ਮੀ ਹੈ। ਉਸਦੀ ਜਾਂ ਉਸਦੇ ਪਰਿਵਾਰ ਦੀ ਪ੍ਰਤੀ ਮਹੀਨਾ ਆਮਦਨ 30 ਹਜ਼ਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ। ਲਾਭਪਾਤਰੀ ਨੇ ਪਿਛਲੇ 3 ਸਾਲਾਂ ਦੌਰਾਨ ਅਜਿਹੀ ਕੋਈ ਸਹਾਇਤਾ ਨਹੀਂ ਲਈ ਹੋਣੀ ਚਾਹੀਦੀ ਹੈ।
ਕਿਹੜੇ ਅੰਗ ਮਿਲਣਗੇ
ਇਹਨਾਂ ਕੈਂਪਾਂ ਦੌਰਾਨ ਯੋਗ ਵਿਅਕਤੀਆਂ ਨੂੰ
ਮੋਟਰਰਾਈਜ਼ਡ ਟ੍ਰਾਈਸਾਈਕਲ, ਟ੍ਰਾਈਸਾਈਕਲ ਚਾਈਲਡ, ਟ੍ਰਾਈਸਾਈਕਲ ਅਡਲਟ, ਵ੍ਹੀਲ ਚੇਅਰ ਚਾਈਲਡ, ਵ੍ਹੀਲ ਚੇਅਰ ਅਡਲਟ, ਐਮ ਐਸ ਆਈ ਈ ਡੀ ਕਿੱਟ, ਬੀ ਟੀ ਈ, ਸਮਾਰਟਫੋਨ, ਐਲਬੋਵ ਕਲੱਚ ਲਾਰਜ, ਕਲੱਚ ਸਮਾਲ, ਕਲੱਚ ਲਾਰਜ, ਕਲੱਚ ਮੀਡੀਅਮ, ਵਾਕਿੰਗ ਸਟਿੱਕ, ਰੋਲੇਟਰ ਅਡਲਟ, ਸੀ ਪੀ ਚੇਅਰ, ਬਨਾਉਟੀ ਅੰਗ ਅਤੇ ਕਲਿੱਪਰ ਆਦਿ ਬਿਲਕੁਲ ਮੁਫ਼ਤ ਮਿਲਣਗੇ।