ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਲਮਵਾਲਾ ਦੇ ਸਰਕਾਰੀ ਤੇ ਪ੍ਰਾਇਮਰੀ ਸਕੂਲ ਵਿੱਚ 17.16 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਮੋਗਾ, 01 ਮਈ (ਜਗਰਾਜ ਸਿੰਘ ਗਿੱਲ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਹਾਈ ਸਕੂਲ ਆਲਮਵਾਲਾ ਦੇ ਸਕੂਲਾਂ ਵਿੱਚ 17.16 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਕੰਮ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਸਦਕਾ ਹੀ ਹੁਣ ਸੂਬਾ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਹਰ ਵਿਸ਼ੇ ‘ਤੇ ਆਧਾਰਤ ਆਧੁਨਿਕ ਲੈਬਜ਼, ਖੁੱਲ੍ਹੇ ਹਵਾਦਾਰ ਕਮਰੇ, ਸੁਰੱਖਿਆ ਪੱਖੋਂ ਮਜ਼ਬੂਤ ਚਾਰ-ਦੀਵਾਰੀ ਸਮੇਤ ਹਰ ਸੁਵਿਧਾ ਉਪਲਬਧ ਹੈ ਵਿਧਾਇਕ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਅਣਥੱਕ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਦਕਾ ਹੁਣ ਪੰਜਾਬ ਵਿੱਚ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲ ‘ਤੇ ਵੱਧਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਗਿਣਤੀ ਵਿੱਚ ਹੋਰ ਵੀ ਵੱਡਾ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਕੂਲਾਂ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਇਹ ਕ੍ਰਾਂਤੀ ਹਰ ਇੱਕ ਸਰਕਾਰੀ ਸਕੂਲ ਨੂੰ ਆਧੁਨਿਕ ਬਣਾ ਕੇ ਖਤਮ ਹੋਵੇਗੀ।