ਲੋਕਤੰਤਰ ਮੁਹਿੰਮ ਦੇ ਤੀਜੇ ਪੜਾਅ ਤਹਿਤ ਕੈਂਪਸ ਅੰਬੈਂਸਡਰਜ਼ ਦਾ ਆਨਾਈਨ ਕੁਇਜ਼ ਮੁਕਾਬਲਾ 20 ਦਸੰਬਰ ਨੂੰ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 18 ਦਸੰਬਰ (ਜਗਰਾਜ ਸਿੰਘ ਗਿੱਲ)

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਜਿਲ੍ਹੇ ਦੇ ਸਮੂਹ ਕਾਲਜਾਂ ਦੇ ਕੈਂਪਸ ਅੰਬੈਂਸਡਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਵਲੋਂ ਸੰਵਿਧਾਨ ਅਧਾਰਿਤ ਲੋਕਤੰਤਤਰ ਮੁਹਿੰਮ ਦੇ ਤੀਜੇ ਪੜਾਅ ਤਹਿਤ ਕੈਂਪਸ ਅੰਬੈਂਸਡਰਜ਼ ਦਾ ਆਨਲਾਈਨ ਕੁਇਜ਼ ਮੁਕਾਬਲਾ 20 ਦਸੰਬਰ 2020 ਨੂੰ ਦੁਪਹਿਰ 12:00 ਵਜੇ ਕਰਵਾਇਆ ਜਾ ਰਿਹਾ ਹੈ। ਇਸ ਕੁਇਜ਼ ਮੁਕਾਬਲੇ ਵਿੱਚ 8 ਵੀਡੀਓਜ਼ ਜਿਹੜੀਆਂ ਕਿ ਮੁੱਖ ਚੋਣ ਦਫ਼ਤਰ ਦੇ ਫੇਸਬੁੱਕ ਅਤੇ ਟਵਿੱਟਰ ਖਾਤੇ ਉੱਪਰ ਸਾਂਝੀਆਂ ਕੀਤੀਆਂ ਗਈਆਂ ਹਨ ਤੇ ਆਧਾਰਿਤ ਪ੍ਰਸ਼ਨ ਪੁੱਛੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਵਿੱਚ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਇਸ ਮੁਕਾਬਲੇ ਦਾ ਲਿੰਕ ਮੁੱਖ ਚੋਣ ਦਫ਼ਤਰ ਦੇ ਫੇਸਬੁੱਕ ਪੇਜ਼ https://www,facebook.com/TheCEOPunjab  ਅਤੇ ਟਵਿੱਟਰ ਖਾਤਾ https://twitter.com/TheCEOPunjab ਉੱਪਰ 20 ਦਸੰਬਰ ਨੂੰ 11:50 ਵਜੇ ਸਾਂਝਾ ਕੀਤਾ ਜਾਵੇਗਾ। ਇਸ ਕੁਇਜ਼ ਨੂੰ ਨਿਰਧਾਰਿਤ ਸਮੇ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾ ਕਰਨਾ ਲਾਜ਼ਮੀ ਹੋਵੇਗਾ ਕਿਉ਼ਕਿ 30 ਮਿੰਟ ਤੋ ਬਾਅਦ ਕੁਇਜ਼ ਨੂੰ ਜਮ੍ਹਾਂ ਨਹੀ ਕੀਤਾ ਜਾ ਸਕੇਗਾ।

ਸ੍ਰੀ ਸੰਦੀਪ ਹੰਸ ਨੇ ਅੱਗੇ ਦੱਸਿਆ ਕਿ ਇਸ ਆਨਲਾਈਨ ਕੁਇਜ ਮੁਕਾਬਲੇ ਦੇ ਜੇਤੂਆਂ ਨੂੰ ਸਰਟੀਫਿਕੇਟ ਆੱਫ ਐਪਲੀਕੇਸ਼ਨ ਤੋਂ ਇਲਾਵਾ ਨਕਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਜੇਤੂ ਨੂੰ 1500 ਰੁਪਏ, ਦੂਜੇ ਸਥਾਨ ਤੇ ਆਉਣ ਵਾਲੇ ਜੇਤੂ ਨੂੰ 1300 ਰੁਪਏ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਜੇਤੂ ਨੂੰ 1000 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਇਨਾਮ ਜੇਤੂਆਂ ਨੂੰ ਰਾਸ਼ਟਰੀ ਵੋਟਰ ਦਿਵਸ ਭਾਵ 25 ਜਨਵਰੀ 2021 ਦੇ ਮੌਕੇ ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜੇਕਰ ਇੱਕ ਤੋ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਦੇ ਹਨ, ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਮੁੱਖ ਚੋਣ ਦਫਤਰ ਵੱਲੋ ਕੀਤਾ ਗਿਆ ਫੈਸਲਾ ਅੰਤਿਮ ਹੋਵੇਗਾ।

Leave a Reply

Your email address will not be published. Required fields are marked *