ਧਰਮਕੋਟ ਰਿੱਕੀ ਕੈਲਵੀ
ਧਰਮਕੋਟ ਹਲਕੇ ਅੰਦਰ ਵਿਕਾਸ ਕਰਵਾਉਣ ਵਾਲੇ ਤੇ ਲੋਕਾਂ ਦੇ ਸੁੱਖ ਦੁੱਖ ਦੇ ਭਾਈਵਾਲ ਕੋਰੋਨਾ ਮਹਾਂਮਾਰੀ ਵਿੱਚ ਲੋਕਾਂ ਦਾ ਸਹਿਯੋਗ ਅਤੇ ਕਿਸਾਨੀ ਸੰਘਰਸ਼ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਸੁਖਜੀਤ ਸਿੰਘ ਲੋਹਗਡ਼੍ਹ ਉਪਰ ਕਾਂਗਰਸ ਹਾਈਕਮਾਂਡ ਨੇ ਭਰੋਸਾ ਜਤਾਇਆ ਹੈ ਤੇ ਧਰਮਕੋਟ ਹਲਕੇ ਤੋਂ ਕਾਂਗਰਸ ਉਮੀਦਵਾਰ ਐਲਾਨ ਦਿੱਤਾ ਹੈ
ਇਸ ਮੌਕੇ ਸੁਖਜੀਤ ਸਿੰਘ ਕਾਕਾ ਲੋਹਗਡ਼੍ਹ ਨੇ ਕਾਂਗਰਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਰਾਹੁਲ ਗਾਂਧੀ ਪ੍ਰਿਅੰਕਾ ਗਾਂਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹੋਰ ਆਗੂਆਂ ਦਾ ਧੰਨਵਾਦ ਕੀਤਾ
ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ ਧਰਮਕੋਟ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਬਣਾਉਣ ਤੇ ਹਲਕੇ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਉਨ੍ਹਾਂ ਦੇ ਨਿਵਾਸ ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ
ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਟਿਕਟ ਦੇਣ ਤੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਕਪੂਰੇ ਪ੍ਰਧਾਨ ਮਹਿਲਾ ਕਾਂਗਰਸ ਮੋਗਾ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਧਰਮਕੋਟ ਅਮਨ ਗਿੱਲ ਪ੍ਰਧਾਨ ਨਗਰ ਪੰਚਾਇਤ ਫਤਿਹਗਡ਼੍ਹ ਕੁਲਦੀਪ ਸਿੰਘ ਰਾਜਪੂਤ ਪ੍ਰਧਾਨ ਨਗਰ ਪੰਚਾਇਤ ਕੋਟ ਈਸੇ ਖਾਂ ਪ੍ਰਿਤਪਾਲ ਸਿੰਘ ਚੀਮਾ ਚੇਅਰਮੈਨ ਬਲਾਕ ਸੰਮਤੀ ਸੁਧੀਰ ਕੁਮਾਰ ਗੋਇਲ ਮਾਰਕੀਟ ਕਮੇਟੀ ਚੇਅਰਮੈਨ ਸੰਦੀਪ ਸਿੰਘ ਸੰਧੂ ਮੇਹਰ ਸਿੰਘ ਰਾਏ ਰਾਜੀਵ ਬਜਾਜ ਸੁਖਦੇਵ ਸਿੰਘ ਸ਼ੇਰਾ ਐਮ ਸੀ ਸੁਖਦੇਵ ਸਿੰਘ ਸੁੱਖਾ ਮਨਜੀਤ ਸਭਰਾ ਸਚਿਨ ਟੰਡਨ ਹੈਪੀ ਨਿਸ਼ਾਂਤ ਨੌਹਰੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ