• Fri. Sep 20th, 2024

ਲੜਕੀਆਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ, ਤਨਖਾਹ ਪ੍ਰਤੀ ਮਹੀਨਾ 18000 ਰੁਪਏ

ByJagraj Gill

Sep 21, 2020

28 ਸਤੰਬਰ 2020 ਅਪਲਾਈ ਕਰਨ ਦੀ ਆਖਰੀ ਤਰੀਖ

ਮੋਗਾ, 21 ਸਤੰਬਰ/ਜਗਰਾਜ ਸਿੰਘ ਗਿੱਲ/

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਵੱਧ ਤੋ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਬਰਨਾਲਾ ਵਿਖੇ ਇੱਕ ਨਿੱਜੀ ਕੰਪਨੀ “ਟ੍ਰਾਈਡੈਂਟ ਗਰੁੱਪ ਬਰਨਾਲਾ” ਵਿਖੇ ਸਟਿਚਿੰਗ, ਵਿਵਿੰਗ, ਚੈਕਿੰਗ, ਪੈਕਿੰਗ ਦੀਆਂ ਅਸਾਮੀਆਂ ਦੀ ਪੂਰਤੀ ਕੀਤੀ ਜਾਣੀ ਹੈ, ਜਿਸ ਵਿੱਚ ਸਿਰਫ ਲੜਕੀਆਂ ਹੀ ਅਪਲਾਈ ਕਰ ਸਕਦੀਆਂ ਹਨ। ਉਨ੍ਹਾ ਦੱਸਿਆ ਕਿ ਕੰਪਨੀ ਵਲੋਂ ਲੜਕੀਆਂ ਨੂੰ 18,000 ਪ੍ਰਤੀ ਮਹੀਨਾ ਵੇਤਨ ਅਤੇ ਰਹਿਣ ਲਈ ਮੁਫ਼ਤ ਹੋਸਟਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਰਖੀ ਤਾਰੀਖ 28 ਸਤੰਬਰ, 2020 ਹੈ। ਚਾਹਵਾਨ ਉਮੀਦਵਾਰ (ਲੜਕੀਆਂ) https://forms.gle/wAWFoFodFooFTKbr5  ਲਿੰਕ ‘ਤੇ ਗੂਗਲ ਫਾਰਮ ਭਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਦੇ ਹੈਲਪ ਲਾਈਨ ਨੰਬਰ 62392-66860 ਤੇ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

ਸ੍ਰੀਮਤੀ ਪਰਮਿੰਦਰ ਕੌਰ ਨੇ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋ ਵੱਧ ਫਾਇਦਾ ਉਠਾਇਆ ਜਾਵੇ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *