ਧਰਮਕੋਟ 30 ਮਾਰਚ
(ਜਗਰਾਜ ਲੋਹਾਰਾ.ਰਿੱਕੀ ਕੈਲਵੀ) ਕਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਜੋ ਲੋਕ ਡਾਊਨ ਚੱਲ ਰਿਹਾ ਹੈ ਉਸ ਦੇ ਸੰਬੰਧ ਵਿੱਚ ਅੱਜ ਵਪਾਰ ਮੰਡਲ ਪ੍ਰਧਾਨ ਦਵਿੰਦਰ ਛਾਬੜਾ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ
ਪ੍ਰਸ਼ਾਸਨ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਿਹਾ ਹੈ ਵਪਾਰ ਮੰਡਲ ਦੀਆਂ ਸਾਰੀਆਂ ਯੂਨੀਅਨ ਵੱਲੋਂ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿੰਨਾ ਹੀ ਜ਼ਿਆਦਾ ਅਸੀਂ ਪ੍ਰਸ਼ਾਸਨ ਦਾ ਸਾਥ ਦੇਵਾਂਗੇ ਉਨੀ ਹੀ ਜਲਦੀ ਇਸ ਲੋਕ ਡਾਊਨ ਨੂੰ ਖਤਮ ਕੀਤਾ ਜਾ ਸਕੇਗਾ
ਉਨ੍ਹਾਂ ਇਹ ਵੀ ਕਿਹਾ ਕਿ ਜਿੰਨੀਆਂ ਧਾਰਮਿਕ ਸੰਸਥਾਵਾਂ ਲੋਕ ਭਲਾਈ ਸੰਸਥਾਵਾਂ ਤੇ ਉੱਘੇ ਸਮਾਜ ਸੇਵੀ ਅੱਗੇ ਆਉਣ ਇਸ ਮੁਸੀਬਤ ਦੀ ਘੜੀ ਵਿੱਚ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਭ ਨੂੰ ਰਲ ਮਿਲ ਕੇ ਸਾਥ ਦੇਣਾ ਚਾਹੀਦਾ ਹੈ
ਨਾਲ ਹੀ ਉਨ੍ਹਾਂ ਨੇ ਡਾਕਟਰਾਂ ਦਾ ਵੀ ਧੰਨਵਾਦ ਕੀਤਾ ਜਿਹੜੇ ਆਪਣੀ ਡਿਊਟੀ ਬਹੁਤ ਇਮਾਨਦਾਰੀ ਨਾਲ ਨਿਭਾ ਰਹੇ ਹਨ
ਉਨ੍ਹਾਂ ਪ੍ਰਸ਼ਾਸਨ ਨੂੰ ਵੀ ਬੇਨਤੀ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਦੀ ਮਜਬੂਰੀ ਹੈ ਡਾਕਟਰੀ ਸਹਾਇਤਾ ਲਈ ਉਨ੍ਹਾਂ ਨੂੰ ਨਾ ਰੋਕਿਆ ਜਾਵੇ ਨਾਲ ਹੀ ਲੋਕਾਂ ਨੂੰ ਵੀ ਕਿਹਾ ਕਿ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ ਜਾਵੇ ਜਿਸ ਦੀ ਬਹੁਤ ਜ਼ਿਆਦਾ ਮਜਬੂਰੀ ਹੈ ਡਾਕਟਰੀ ਸਹਾਇਤਾ ਦੀ ਲੋੜ ਹੈ ਉਹੀ ਬੰਦਾ ਘਰੋਂ ਨਿੱਕਲੇ ਇਸੇ ਤਰ੍ਹਾਂ ਪ੍ਰਸ਼ਾਸਨ ਤੇ ਲੋਕ ਜੇ ਰਲ ਕੇ ਚੱਲਣਗੇ ਤਾਂ ਅਸੀਂ ਇਸ ਮਹਾਂਮਾਰੀ ਭਿਆਨਕ ਬਿਮਾਰੀ ਨਾਲ ਨਿਜੱਠ ਸਕਾਂਗੇ