ਕੋਟ ਈਸੇ ਖਾਂ (ਜਗਰਾਜ ਸਿੰਘ ਗਿੱਲ)
ਹਲਕਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਲੁਹਾਰਾ ਵਿਚ ਉਸ ਸਮੇਂ ਆਮ ਆਦਮੀ ਪਾਰਟੀ ਨੇ ਵੱਡਾ ਹੰਭਲਾ ਮਾਰਿਆ ਜਦੋਂ ਆਪ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿੱਚ ਪਿੰਡ ਦੇ ਵਿੱਚੋਂ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਵਿਸ਼ੇਸ਼ ਤੌਰ ਤੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਉਨ੍ਹਾਂ ਦੇ ਨਾਲ ਹਲਕਾ ਧਰਮਕੋਟ ਤੋਂ ਸੀਨੀਅਰ ਆਗੂ ਸੰਜੀਵ ਕੋਛੜ ਅਤੇ ਹੋਰ ਵੀ ਸੀਨੀਅਰ ਆਗੂ ਪਹੁੰਚੇ ਅਤੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ਦੇ ਨਿਸ਼ਾਨ ਵਾਲੇ ਮੱਫਰਲ ਗਲ ਵਿਚ ਪਾ ਕੇ ਸ਼ਾਮਲ ਕੀਤਾ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਰੂਪੀ ਨੇ ਕਿਹਾ ਕਿ ਪਾਰਟੀ ਵਿਚ ਆਉਣ ਤੇ ਸਭ ਨੂੰ ਬਣਦਾ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਪੰਜਾਬ ਨੂੰ ਬਚਾਉਣ ਦੀ ਕਿਉਂਕਿ ਪੰਜਾਬ ਹਰ ਪਾਸੋਂ ਲੁੱਟਿਆ ਜਾ ਰਿਹਾ ਹੈ । ਕਰੋਨਾ ਵਾਇਰਸ ਕਰਕੇ ਦੁਨੀਆਂ ਭਰ ਦੇ ਲੋਕਾਂ ਦਾ ਕਾਰੋਬਾਰ ਠੱਪ ਹੋ ਗਿਆ ਸੀ ਪਰ ਦਿੱਲੀ ਸਰਕਾਰ ਨੇ ਹਰੇਕ ਮਜ਼ਦੂਰ ਦੇ ਖਾਤੇ ਵਿਚ 5000 ਪਾਏ ਤਾਂ ਜੋ ਮਜਦੂਰ ਨੂੰ ਇਸ ਸਮੇਂ ਵਿਚ ਗੁਜਾਰਾ ਕਰਨਾ ਸੌਖਾ ਹੋਵੇ ਇਸ ਤੋਂ ਇਲਾਵਾ ਆਟੋ ਚਾਲਕਾਂ ਨੂੰ ਵੀ ਪੰਜ-ਪੰਜ ਹਜ਼ਾਰ ਰੁਪਏ ਉਨ੍ਹਾਂ ਦੇ ਖਾਤਿਆਂ ਵਿਚ ਭੇਜੇ ਅਤੇ ਹਰੇਕ ਪਰਿਵਾਰ ਨੂੰ ਰਾਸ਼ਨ ਵੀ ਘਰ-ਘਰ ਪਹੁੰਚਾਇਆ । ਜੇਕਰ ਗੱਲ ਪੰਜਾਬ ਦੀ ਕਰੀਏ ਤਾਂ ਕਰੋਨਾ ਮਾਹਵਾਰੀ ਦੇ ਦੌਰਾਨ ਸਰਕਾਰ ਵੱਲੋਂ ਭੇਜਿਆ ਗਿਆ ਰਾਸ਼ਨ ਵੀ ਲੋਕਾਂ ਨੂੰ ਲੈਣ ਲਈ ਖਜਲ ਖੁਆਰ ਹੋਣਾ ਪੈ ਰਿਹਾ ਹੈ। ਕੋਰੋਨਾ ਮਾਹਵਾਰੀ ਦੇ ਦੌਰਨ ਲੋਕਾਂ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਉਹਨਾਂ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਿਸ ਤਰ੍ਹਾਂ ਕਿ ਥਾਂ- ਥਾਂ ਤੇ ਪੁਲਸ ਵੱਲੋਂ ਨਾਕੇ ਲਗਾ ਕੇ ਆਮ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ । ਇਵੇਂ ਹੀ ਬਿਜਲੀ ਦੇ ਬਿੱਲਾਂ ਤੇ ਲੋਕਾਂ ਦੀ ਭਾਰੀ ਲੁੱਟ ਹੋ ਰਹੀ ਹੈ
ਇਸ ਮੌਕੇ ਗੁਰਵਿੰਦਰ ਡਾਲਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਜਾਗ ਚੁੱਕੇ ਹਨ ਇਸੇ ਕਰਕੇ ਹੀ ਆਏ ਦਿਨ ਲੋਕ ਧੜਾ-ਧੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਇਸ ਮੌਕੇ ਸੀਨੀਅਰ ਆਗੂ ਸੰਜੀਵ ਕੋਛੜ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਤੇ ਤਰਨਤਾਰਨ ਚ ਸ਼ਰਾਬ ਨਾਲ ਹੋਈਆਂ ਮੌਤਾਂ ਨੇ ਸਾਬਤ ਕਰ ਦਿੱਤਾ ਕਿ ਸਰਕਾਰ ਨਸ਼ੇ ਨੂੰ ਬੰਦ ਕਰਨ ਵਿੱਚ ਅਸਫ਼ਲ ਰਹੀ ਹੈ
ਜਿਹੜੀ ਸਰਕਾਰ ਤਿੰਨ ਹਫ਼ਤਿਆਂ ਵਿੱਚ ਨਸ਼ਾ ਬੰਦ ਕਰਨ ਦੀ ਗੱਲ ਕਰ ਰਹੀ ਸੀ ਉਸ ਨੂੰ ਅੱਜ ਪੂਰੇ ਸਾਢੇ ਤਿੰਨ ਸਾਲ ਹੋ ਚੁੱਕੇ ਹਨ ਪਰ ਨਸ਼ਾ ਘਟਣ ਦੀ ਬਜਾਏ ਵੱਧਦਾ ਦਿਖਾਈ ਦੇ ਰਿਹਾ ਹੈ । ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਏਗੀ ਅਤੇ ਸਭ ਤੋਂ ਪਹਿਲਾਂ ਪੰਜਾਬ ਚ ਨਸ਼ਿਆਂ ਤੇ ਠੱਲ ਪਾਈ ਜਾਵੇਗੀ ।
ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਕਿਹਾ ਕਿ ਪੰਜਾਬ ਦੇ ਵਿਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਇਕ ਵਾਰ ਵਲੰਟੀਅਰਾਂ ਨੂੰ ਦਿੱਤੇ ਹੋਏ ਲਿਖਤੀ ਪੱਤਰ ਰੱਦ ਕਰ ਦਿੱਤੇ ਹਨ । ਅਤੇ ਦਵਾਰਾ ਤੋਂ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਹੀ ਅੱਗੇ ਲਿਆਂਦਾ ਜਾਵੇਗਾ ਤਾਂ ਜੋ ਪੰਜਾਬ ਦੇ ਵਿਚ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ।