ਮੋਗਾ 14 ਅਕਤੂਬਰ (ਜਗਰਾਜ ਸਿੰਘ ਗਿੱਲ)
ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 96027 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। 14 ਅਕਤੂਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੀ ਅੱਜ ਮੋਗਾ ਵਿਖੇ ਸ਼ੁਰੂਆਤ ਹੋ ਚੁੱਕੀ ਹੈ ਅੱਜ ਪਹਿਲੇ ਦਿਨ ਜਿਲ੍ਹੇ ਦੇ 38320 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਇਸੇ ਕੜੀ ਦੇ ਤਹਿਤ ਹੀ ਸਬ ਸੈਂਟਰ ਪਿੰਡ ਲੋਹਾਰਾ ਪੀ ਐਚ ਕੋਟ ਈਸੇ ਖਾਂ ਜਿਲ੍ਹਾ ਮੋਗਾ ਵਿਖ਼ੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਇਸ ਮੌਕੇ ਏ ਐਨ ਐਮ ਨਿੰਦਰ ਕੌਰ, ਆਸ਼ਾ ਵਰਕਰ ਰਮਨਜੀਤ ਕੌਰ, ਜਸਵੀਰ ਕੌਰ, ਸੁਪਰਵਾਈਜ਼ਰ ਪਲਵਿੰਦਰ ਸਿੰਘ, ਕਰਮਜੀਤ ਕੌਰ ਆਂਗਨਵਾੜੀ ਵਰਕਰ, ਦਲਜੀਤ ਕੌਰ ਆਦਿ ਹਾਜ਼ਰ ਸਨ
Leave a Reply