ਮੋਗਾ, 10 ਜੂਨ:(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ)
ਜਿ਼ਲ੍ਹਾ ਮੋਗਾ ਦੇ ਜਿ਼ਲ੍ਹਾ ਖਜ਼ਾਨਾ ਅਫ਼ਸਰ ਵਜੋਂ ਸ੍ਰੀ ਸੁਬੇਗ ਸਿੰਘ ਨੇ ਚਾਰਜ ਸੰਭਾਲ ਲਿਆ ਹੈ। ਸ੍ਰੀ ਸੁਬੇਗ ਸਿੰਘ ਇਸ ਤੋਂ ਪਹਿਲਾਂ ਜਿ਼ਲ੍ਹਾ ਤਰਨਤਾਰਨ ਵਿੱਚ ਜਿ਼ਲ੍ਹਾ ਖਜ਼ਾਨਾ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਦਫ਼ਤਰੀ ਸਟਾਫ਼ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸ੍ਰੀ ਸ਼ੁਬੇਗ ਸਿੰਘ ਦਾ ਸਵਾਗਤ ਕੀਤਾ।
ਚਾਰਜ ਸੰਭਾਲਣ ਮੌਕੇ ਉਨ੍ਹਾਂ ਦਫ਼ਤਰ ਦੇ ਸਮੂਹ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਟੀਮ ਵਰਕ ਕਰਕੇ ਹੀ ਦਫ਼ਤਰੀ ਕੰਮਾਂ ਨੂੰ ਬਿਨ੍ਹਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਉਨ੍ਹਾਂ ਹਾਜ਼ਰੀਨ ਨੂੰ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਹਿ ਤਹਿਤ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਬਾਰੇ ਵੀ ਸਮਝਾਇਆ ਅਤੇ ਸਭ ਨੂੰ ਇਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਆ।
ਇਸ ਮੌਕੇ ਸੀਨੀਅਰ ਸਹਾਇਕ ਵਿਸ਼ਾਲ ਗੋਇਲ, ਮਨਦੀਪ ਸਿੰਘ, ਅਮਨਦੀਪ ਸਿੰਘ, ਸੰਦੀਪ ਕੁਮਾਰ, ਕਮਲਦੀਪ ਸਿੰਘ, ਸੁਨੀਤਾ ਰਾਣੀ ਅਤੇ ਹੋਰ ਕਰਮਚਾਰੀ ਹਾਜ਼ਰ ਸਨ।I













Leave a Reply