• Sat. Nov 23rd, 2024

ਸਿਹਤ ਵਿਭਾਗ ਮੋਗਾ ਨੇ ਅੱਜ 7 ਕਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਠੀਕ ਹੋਣ ਤੇ ਕੀਤਾ ਡਿਸਚਾਰਜ

ByJagraj Gill

Oct 11, 2020

289 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਮੋਗਾ 11 ਅਕਤੂਬਰ

/ ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ /

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 8 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 238 ਹੋ ਗਈ ਹੈ ਜਿੰਨਾਂ ਵਿੱਚੋ 198 ਕੇਸਾਂ ਨੂੰ ਹੋਮ ਆਈਸੋਲੇਸਟ, 3 ਕੇਸਾਂ ਨੂੰ ਲੈਵਲ 1 ਅਤੇ 24 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 42733 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 39956 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 364 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 289 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਸਿਹਤ ਵਿਭਾਗ ਵਿਰੁੱਧ ਫੈਲਾਈਆਂ ਜਾ ਰਹੀਆਂ ਬੇਬੁਨਿਆਦ ਅਫ਼ਵਾਹਾਂ ਵਿੱਚ ਆਉਣ ਦੀ ਬਿਲੁਕਲ ਵੀ ਜ਼ਰੂਰਤ ਨਹੀ ਹੈ। ਸਿਹਤ ਵਿਭਾਗ ਕਰੋਨਾ ਮਰੀਜ਼ਾਂ ਦਾ ਸ਼ੁਰੂ ਤੋ ਹੀ ਪੂਰੀ ਜਿੰਮੇਵਾਰੀ ਨਾਲ ਧਿਆਨ ਰੱਖ ਰਿਹਾ ਹੈ ਤਾਂ ਕਿ ਸਾਰੇ ਮਰੀਜ਼ ਇਸ ਉੱਪਰ ਫਤਹਿ ਹਾਸਲ ਕਰਕੇ ਰਿਸ਼ਟ ਪੁਸ਼ਟ ਹਾਲਤ ਵਿੱਚ ਆਪਣੇ ਘਰ ਪਰਤਣ।  ਉਨਾਂ ਕਿਹਾ ਕਿ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *