ਸਿਹਤ ਵਿਭਾਗ ਵੱਲੋਂ ਹੁਣ ਤੱਕ 1.37 ਲੱਖ ਸੈਂਪਲ ਕੀਤੇ ਜਾ ਚੁੱਕੇ ਹਨ ਇਕੱਤਰ-ਸਿਵਲ ਸਰਜਨ

ਮੋਗਾ, 25 ਮਈ (ਮਿੰਟੂ ਖੁਰਮੀ ਹਿੰਮਤਪੁਰਾ)
ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ  ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ  ਦੇ ਅੱਜ 1215 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 836  ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 37 ਹਜ਼ਾਰ 557 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 1 ਲੱਖ  11 ਹਜ਼ਾਰ 889 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 415 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨਾਂ ਕਿਹਾ ਕਿ ਜ਼ਿਲਾ ਮੋਗਾ ਵਿੱਚ ਅੱਜ 99 ਵਿਅਕਤੀਆਂ ਨੇ ਕਰੋਨਾ ਉੱਪਰੋਂ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਉਨਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁੁਣ ਤੱਕ ਜ਼ਿਲੇ ਦੇ ਕੁੱਲ 6764 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

Leave a Reply

Your email address will not be published. Required fields are marked *