ਪੰਜਾਬ ਖ਼ਬਰ
ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਭੋਜਨ, ਪਨਾਹਗਾਹ ਅਤੇ ਦਵਾਈਆਂ ਦੀ ਵਿਵਸਥਾ ਦੇ ਨਿਰਦੇਸ਼ ਦਿੱਤੇ ਹਨ।
ਸੀਐੱਮ ਕੈਪਟਨ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਭੋਜਨ, ਪਨਾਹਗਾਹ ਅਤੇ ਦਵਾਈਆਂ ਦੇਣ ਦਾ ਐਲਾਨ
ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਨੂੰ ਵੱਧਦੇ ਹੋਏ ਦੇਖ ਕੇ ਮੁੱਖਮੰਤਰੀ ਰਾਹਤ ਕੋਸ਼ ਵਿਚ 20 ਕਰੋੜ ਰੁਪਏ ਜਾਰੀ ਕੀਤ ਹਨ। ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਭੋਜਨ, ਪਨਾਹਗਾਹ ਅਤੇ ਦਵਾਈਆਂ ਦੀ ਵਿਵਸਥਾ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਸ ਮੰਤਵ ਲਈ ਮੁੱਖ ਮੰਤਰੀ ਰਾਹਤ ਫ਼ੰਡ ‘ਚੋਂ 20 ਕਰੋੜ ਰੁਪਏ ਦੀ ਰਾਸ਼ੀ ਦੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਡੀ.ਸੀ/ਐੱਸ.ਡੀ.ਐਮਜ਼ ਨੂੰ ਸਾਰੀ ਸਹਾਇਤਾ ਵਧਾਉਣ ਦੇ ਵੀ ਹੁਕਮ ਦਿੱਤੇ ਹਨ।
ਗਰੀਬ ਲੋਕਾਂ ਲਈ ਸ਼ੈਲਟਰ ਉਤੇ ਦਵਾਈਆ ਵੀ ਮੁਫਤ ਦਿੱਤੀਆ ਜਾਣਗੀਆ।ਕੋਰੋਨਾ ਵਾਇਰਸ ਨੂੰ ਚਲਦੇ ਵੇਖ ਕੇ ਕੈਪਟਨ ਸਰਕਾਰ ਨੇ ਇਹ ਫੈਸਲਾ ਲਿਆ ਹੈ।ਇਸ ਤੋ ਇਲਾਵਾ ਪੰਜਾਬ ਸਰਕਾਰ ਨੇ ਅਫ਼ਸਰਾਂ ਨੂੰ ਅਪੀਲ ਕੀਤੀ ਹੈ ਜਿਸ ਮੁਤਾਬਕ ਸੀ ਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ IAS ਇੱਕ ਦਿਨ ਦੀ ਤਨਖ਼ਾਹ CM ਰਾਹਤ ਕੋਸ਼ ‘ਚ ਦੇਣ ਤਾਂ ਕਿ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾਵੇ
ਪੰਜਾਬ ਸਰਕਾਰ ਦੀ ਇਸ ਅਪੀਲ ਤੋਂ ਬਾਅਦ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਮਹੀਨੇ ਦੀ ਸੈਲਰੀ ਦੇ ਦਿੱਤੀ ਹੈ।ਇਸ ਤੋਂ ਬਾਅਤ ਤ੍ਰਿਪਤ ਬਾਜਵਾ ਨੇ ਵੀ ਇੱਕ ਮਹੀਨੇ ਦੀ ਤਨਖ਼ਾਹ ਦੇ ਦਿੱਤੀ ਹੈ।ਕਾਂਗਰਸ ਦੇ ਵਿਧਾਇਕ ਦਰਸ਼ਨ ਬਰਾੜ ਨੇ ਵੀ ਇੱਕ ਮਹੀਨੇ ਦੀ ਆਪਣੀ ਤਨਖ਼ਾਹ ਦੇ ਦਿੱਤੀ ਹੈ।
ਅਕਾਲੀ ਵਿਧਾਇਕ ਐਨ ਕੇ ਸ਼ਰਮਾ ਅਤੇ ਆਪ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਇੱਕ ਮਹੀਨੇ ਦੀ ਤਨਖਾਹ ਦੇ ਕੋਰੋਨਾ ਦੇ ਮਰੀਜ਼ ਲਈ ਸੀ ਐੱਮ ਫ਼ੰਡ ਨੂੰ ਦੇ ਦਿੱਤੀ ਹੈ।
https://www.youtube.com/channel/UC1AvrXeBXz1gWhTZDNoZmEw