ਮੋਗਾ, 4 ਅਗਸਤ
(ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)
ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਸ਼੍ਰੀ ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀਮਤੀ ਮਨਦੀਪ ਪੰਨੂ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਅਮਰੀਸ਼ ਕੁਮਾਰ ਦੁਆਰਾ ਮੋਗਾ ਜਿਲ੍ਹੇ ਦੀਆਂ ਐਨ.ਜੀ.ਓਜ਼ ਦੇ ਨਾਲ ਅਪਰਾਧ ਪੀੜਤ ਮੁਆਵਜ਼ਾ ਸਕੀਮ ਸਬੰਧੀ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਸੀ.ਜੇ.ਐਮ. ਅਮਰੀਸ਼ ਕੁਮਾਰ ਨੇ ਹਾਜ਼ਰੀਨ ਨੂੰ ਸਭ ਤੋਂ ਪਹਿਲਾਂ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਿਮ ਮੁਆਵਜ਼ਾ ਸਕੀਮ, ਲੋਕ ਅਦਾਲਤਾਂ, ਮੈਡੀਏਸ਼ਨ ਆਦਿ ਬਾਰੇ ਜਾਗਰੂਕ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦੁਆਰਾ ਐਨ.ਜੀ.ਓਜ਼ ਦੇ ਮੈਂਬਰਾਂ ਨੂੰ ਆਉਣ ਵਾਲੀ ਕੌਮੀ ਲੋਕ ਅਦਾਲਤ ਜ਼ੋ ਕਿ 11 ਸਤੰਬਰ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ, ਬਾਰੇ ਜਾਣੂ ਕਰਵਾਇਆ।
ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਪੰਜਾਬ ਵਿਕਟਮ ਮੁਆਵਜਾ ਸਕੀਮ, 2011 ਅਤੇ ਨਾਲਸਾ ਕੰਪੈਨਸੇਸ਼ਨ ਸਕੀਮ ਅਧੀਨ ਤੇਜਾਬ ਪੀੜਤਾਂ, ਮੌਤ ਤੇਜ਼ਾਬ ਦੇ ਹਮਲੇ ਕਾਰਨ, ਰੇਪ ਵਿਕਟਿਮ, ਹੱਤਿਆ ਰੇਪ ਦੇ ਨਾਲ ਹੀ, ਨਾਬਾਲਿਗ ਦੇ ਸ਼ਰੀਰਕ ਸ਼ੋਸ਼ਣ, ਮਨੁੱਖੀ ਤਸਕਰੀ ਦੇ ਪੀੜਤ ਦੇ ਪੁਨਰਵਾਸ ਲਈ, ਮੌਤ ਅਣਪਛਾਤੇ ਵਹੀਕਲ ਰਾਹੀਂ ਜਾਂ ਸਥਾਈ ਅਪੰਗਤਾ ਜਾਂ ਅਸਥਾਈ ਅਪੰਗਤਾ, ਸਰੀਰ ਨੂੰ 25 ਫੀਸਦੀ ਤੋਂ ਜਿਆਦਾ ਪ੍ਰਭਾਵਿਤ ਕਰਨ ਵਾਲੇ ਬਰਨ ਜ਼ਾਂ ਭਰੂਣ ਦੇ ਨੁਕਸਾਨ ਜਾਂ ਜਣਨ ਸ਼ਕਤੀ ਦੇ ਨੁਕਸਾਨ ਆਦਿ ਦੇ ਕੇਸਾਂ ਵਿੱਚ ਮੁਆਵਜ਼ਾ ਦਿੱਤਾ ਜਾਂਦਾ ਹੈ।ੁ
ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀ ਜਿਨ੍ਹਾਂ ਨੂੰ ਕੇਂਦਰ/ਰਾਜ ਸਰਕਾਰ, ਬੀਮਾ ਕੰਪਨੀ ਜਾਂ ਕਿਸੇ ਹੋਰ ਸੰਸਥਾ ਤੋਂ ਕਿਸੇ ਵੀ ਤਰ੍ਹਾਂ ਮੁਆਵਜ਼ਾ ਨਾ ਮਿਲਿਆ ਹੋਵੇ ਉਹ ਇਸ ਮੁਆਵਜ਼ੇ ਦੇ ਹੱਕਦਾਰ ਹਨ।
ਅੰਤ ਵਿੱਚ ਅਮਰੀਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਹਰ ਤਰ੍ਹਾਂ ਦੀ ਕਾਨੂੰਨੀ ਸਲਾਹ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫਰੀ ਨੰਬਰ ਡਾਇਲ ਕਰ ੋਜਾਂ ਦਫ਼ਤਰ ਦੀ ਈ-ਮੇਲ [email protected] ਤੇ ਸੰਪਰਕ ਕੀਤਾ ਜਾ ਸਕਦਾ ਹੈ।