ਕੋਟ ਈਸੇ ਖਾਂ (ਜਗਰਾਜ ਸਿੰਘ ਗਿੱਲ)
ਸਾਹਿਬੇ ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਲੋਹਾਰਾ ਵਿਖੇ ਗੁਰਦੁਆਰਾ ਧੰਨ ਧੰਨ ਬਾਬਾ ਨੰਦ ਸਿੰਘ ਜੀ ਸੜਕ ਵਾਲੇ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਇਆ। ਇਸ ਮੌਕੇ ਫੁੱਲਾਂ ਨਾਲ ਸੁਸ਼ੋਭਿਤ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਸਨ।ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ “ਸਤਿਨਾਮ ਵਾਹਿਗੁਰੂ” ਦੇ ਜਾਪ ਕੀਤੇ ਗਏ ਅਤੇ ਸਾਰਾ ਮਾਹੌਲ ਗੁਰਬਾਣੀ ਕੀਰਤਨ ਨਾਲ ਗੂੰਜ ਉੱਠਿਆ। ਨਗਰ ਕੀਰਤਨ ਦੀ ਆਮਦ ਉੱਤੇ ਪਿੰਡ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਤੇ ਗੁਰੂ ਕਾ ਲੰਗਰ ਲਗਾਇਆ ਗਿਆ।ਇਥੇ ਹੀ ਕੀਰਤਨੀ ਜਥੇ ਅਤੇ ਢਾਡੀ ਜੱਥਿਆਂ ਨੇ ਗੁਰੂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਮਨਾਈਆਂ।














Leave a Reply