• Thu. Dec 5th, 2024

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ- ਪੋਸਟਰ ਮੇਕਿੰਗ ਪ੍ਰਤੀਯੋਗਤਾ 14 ਸਤੰਬਰ ਤੋ ਸ਼ੁਰੂ

ByJagraj Gill

Sep 13, 2020

ਮੋਗਾ (ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ 14 ਸਤੰਬਰ ਤੋਂ ਆਰੰਭ ਹੋਵੇਗੀ। ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਇੰਨ੍ਹਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ੍ਹਾਂ ‘ਚ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ,ਮਿਡਲ ਅਤੇ ਸਕਿੰਡਰੀ ਵਰਗ ਦੇ 1.27 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।  ਇੰਨ੍ਹਾਂ ਮੁਕਾਬਲਿਆਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਜਸਪਾਲ ਸਿੰਘ ਔਲ਼ਖ, ਅਤੇ ਜਿਲ੍ਹਾ ਸਿੱਖਿਆ ਅਫਸਰ (ਐ.) ਜਸਵਿੰਦਰ ਕੌਰ ਗਰੇਵਾਲ਼ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 14 ਤੋਂ 19 ਸਤੰਬਰ, 2020 ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫਲਸਫੇ ਨਾਲ ਸਬੰਧਤ ਪੋਸਟਰ ਬਣਾਉਣਗੇ।  20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਡਿਪਟੀ ਜਿਲ੍ਹਾ ਸਿੱਖਿਆ ਅਫਸਰ (ਐ) ਪ੍ਰਗਟ ਸਿੰਘ ਬਰਾੜ ਨੇ ਕਿਹਾ ਕਿ ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *