ਫਤਿਹਗੜ੍ਹ ਪੰਜਤੂਰ 26ਨਵੰਬਰ(ਸਤਿਨਾਮ ਦਾਨੇ ਵਾਲੀਆ)ਇਲਾਕੇ ਦੀ ਹਰਮਨ ਪਿਆਰੀ ਵਿਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ ਪੁਰਬ ਨੂੰ ਸਮਰਪਿਤ ਸੰਸਥਾ ਦੀ ਚੜ੍ਹਦੀ ਕਲਾ ਲਈ ਅਤੇ ਸਟਾਫ ਤੇ ਬੱਚਿਆਂ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਧਾਰਮਿਕ ਦਿਵਾਨ ਸਜਾਏ ਗਏ ਇਹ ਸਮਾਗਮ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਅਤੇ ਐੱਮ ਡੀ ਮੈਡਮ ਰਣਜੀਤ ਕੌਰ ਸੰਧੂ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ 23 ਨਵੰਬਰ ਨੂੰ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਅਤੇ 25 ਨਵੰਬਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਰੂਪ ਨੂੰ ਖੁੱਲ੍ਹੇ ਸਜਾਏ ਹੋਏ ਮਨਮੋਹਕ ਪੰਡਾਲ ਵਿੱਚ ਸਸ਼ੋਭਿਤ ਕੀਤਾ ਗਿਆ ਇਸ ਦੌਰਾਨ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਉਪਰੰਤ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਸਭਿੰਨਾ ਕੀਰਤਨ ਕੀਤਾ ਗਿਆ ਉਪਰੰਤ ਬਾਬਾ ਗੁਰਮੀਤ ਸਿੰਘ ਜੀ ਖੋਸਾ ਕੋਟਲਾ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਬੱਚਿਆਂ ਨੂੰ ਨਿਹਾਲ ਕੀਤਾ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਚ ਅਰਦਾਸ ਬੇਨਤੀ ਕੀਤੀ ਸਮਾਗਮ ਵਿੱਚ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਐਮ ਡੀ ਮੈਡਮ ਸ੍ਰੀਮਤੀ ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀ ਸ਼ਾਮਿਲ ਹੋਏ ਉਪਰੰਤ ਬੱਚਿਆਂ ਅਤੇ ਸਟਾਫ ਮੈਂਬਰਾਂ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ